ਸੁਪਰੀਮ ਕੋਰਟ ਵੱਲੋਂ ਬਣਾਈ ਹਾਈ ਪਾਵਰ ਕਮੇਟੀ ਵੱਲੋਂ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਮੁਲਾਕਾਤ

ਪੰਜਾਬ

ਸੁਪਰੀਮ ਕੋਰਟ ਵੱਲੋਂ ਬਣਾਈ ਹਾਈ ਪਾਵਰ ਕਮੇਟੀ ਵੱਲੋਂ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਮੁਲਾਕਾਤ

ਖਨੌਰੀ, 6 ਜਨਵਰੀ, ਦੇਸ਼ ਕਲਿਕ ਬਿਊਰੋ :
ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਨੇ ਅੱਜ ਸੋਮਵਾਰ ਨੂੰ ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਕਮੇਟੀ ਦੇ ਚੇਅਰਮੈਨ ਸਾਬਕਾ ਜਸਟਿਸ ਨਵਾਬ ਸਿੰਘ ਨੇ ਕਿਹਾ ਕਿ ਅਸੀਂ ਡੱਲੇਵਾਲ ਨੂੰ ਮੈਡੀਕਲ ਸਹੂਲਤਾਂ ਲੈਣ ਦੀ ਅਪੀਲ ਕੀਤੀ ਹੈ।ਅਸੀਂ ਦੁਆ ਕਰਦੇ ਹਾਂ ਕਿ ਉਹ ਜਲਦੀ ਠੀਕ ਹੋਣ। ਉਹ ਜਦੋਂ ਚਾਹੁਣਗੇ, ਅਸੀਂ ਹਾਜ਼ਰ ਹੋ ਜਾਵਾਂਗੇ। ਸਾਡੇ ਕੋਲ ਕੇਂਦਰ ਨਾਲ ਸਿੱਧੀ ਗੱਲਬਾਤ ਕਰਵਾਉਣ ਦਾ ਅਧਿਕਾਰ ਨਹੀਂ ਹੈ।
ਉਨ੍ਹਾਂ ਕਿਹਾ ਕਿ ਅਸੀਂ ਪਿਛਲੇ 4 ਮਹੀਨਿਆਂ ਤੋਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਅਸੀਂ ਸ਼ੁਰੂਆਤੀ ਮੁੱਦੇ ਅਦਾਲਤ ਦੇ ਸਾਹਮਣੇ ਰੱਖੇ ਸਨ। ਅਜੇ ਤੱਕ ਰਿਪੋਰਟ ਫਾਈਲ ਨਹੀਂ ਕੀਤੀ ਗਈ ਹੈ। ਅਸੀਂ ਜਲਦੀ ਹੀ ਰਿਪੋਰਟ ਸੌਂਪ ਦੇਵਾਂਗੇ। ਰਿਪੋਰਟ ਵੱਖ-ਵੱਖ ਪੜਾਵਾਂ ਵਿੱਚ ਹੋਵੇਗੀ।ਇਸ ਮੁੱਦੇ ‘ਤੇ ਨਵੀਂ ਮੀਟਿੰਗ ਹੋਵੇਗੀ। ਕਮੇਟੀ ਉਸਾਰੂ ਪੁਲ ਬਣਾਏਗੀ।
ਇਸ ਤੋਂ ਪਹਿਲਾਂ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਪੇਸ਼ ਹੋਏ। ਇੱਥੇ ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨ ਆਗੂ ਜਗਜੀਤ ਡੱਲੇਵਾਲ ਅਦਾਲਤ ਵੱਲੋਂ ਬਣਾਈ ਕਮੇਟੀ ਨੂੰ ਮਿਲਣ ਲਈ ਰਾਜ਼ੀ ਹੋ ਗਏ ਹਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।