ਸ਼੍ਰੋਮਣੀ ਅਕਾਲੀ ਦਲ ਅਕਾਲ ਤਖ਼ਤ ਸਾਹਿਬ ਤੋਂ ਸੁਣਾਏ ਫ਼ੈਸਲਿਆਂ ਨੂੰ ਜਲਦ ਲਾਗੂ ਕਰੇ : ਜਥੇਦਾਰ ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 6 ਜਨਵਰੀ, ਦੇਸ਼ ਕਲਿਕ ਬਿਊਰੋ :
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਕਾਲ ਤਖ਼ਤ ਸਾਹਿਬ ਤੋਂ ਸੁਣਾਏ ਫ਼ੈਸਲਿਆਂ ਨੂੰ ਜਲਦ ਲਾਗੂ ਕਰਨ ਲਈ ਕਿਹਾ ਹੈ।ਉਨ੍ਹਾਂ ਸਖ਼ਤ ਲਹਿਜੇ ਵਿੱਚ ਕਿਹਾ ਕਿ ਅਕਾਲੀ ਆਗੂਆਂ ਨੂੰ ਇਸ ਪ੍ਰਤੀ ਕੋਈ ਬਹਾਨੇਬਾਜ਼ੀ ਨਹੀਂ ਕਰਨੀ ਚਾਹੀਦੀ। ਦੂਜੇ ਪਾਸੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਤਖਤ ਸ੍ਰੀ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਾਰੇ ਬਣਾਈ ਜਾਂਚ ਕਮੇਟੀ ‘ਤੇ ਵੀ ਨਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਤਖਤ ਸਾਹਿਬ ਦੇ ਜਥੇਦਾਰ ਬਾਰੇ ਜਾਂਚ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਦਾ ਨਹੀਂ ਬਲਕਿ ਅਕਾਲ ਤਖਤ ਸਾਹਿਬ ਦਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਇਸ ਮੌਕੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।
Published on: ਜਨਵਰੀ 6, 2025 1:55 ਬਾਃ ਦੁਃ