ਦਿੱਲੀ ਵਿਧਾਨ ਸਭਾ ਚੋਣਾਂ ਦਾ ਅੱਜ ਹੋਵੇਗਾ ਐਲਾਨ
ਨਵੀਂ ਦਿੱਲੀ: 7 ਜਨਵਰੀ, ਦੇਸ਼ ਕਲਿੱਕ ਬਿਓਰੋ
ਦਿੱਲੀ ਵਿਧਾਨ ਸਭਾ ਚੋਣਾਂ 2025 ਦੀਆਂ ਤਰੀਕਾਂ ਦਾ ਐਲਾਨ ਅੱਜ ਹੋਵੇਗਾ। ਇਹ ਐਲਾਨ ਅੱਜ 7 ਜਨਵਰੀ ਨੂੰ ਦੁਪਹਿਰ 2 ਵਜੇ ਕੀਤਾ ਜਾਵੇਗਾ। ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਇੱਕੋ ਪੜਾਅ ਵਿੱਚ ਹੋਣ ਦੀ ਸੰਭਾਵਨਾ ਹੈ। ਦਿੱਲੀ ਚੋਣਾਂ ਲਈ ਵੋਟਿੰਗ ਫਰਵਰੀ ਦੇ ਦੂਜੇ ਹਫ਼ਤੇ ਦੇ ਆਸਪਾਸ ਹੋ ਸਕਦੀ ਹੈ, ਜਦਕਿ ਨਤੀਜੇ 17 ਫਰਵਰੀ ਨੂੰ ਐਲਾਨੇ ਜਾ ਸਕਦੇ ਹਨ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੀ ਨਿਗਰਾਨੀ ਹੇਠ ਇਹ ਆਖ਼ਰੀ ਚੋਣ ਹੋ ਸਕਦੀ ਹੈ ਕਿਉਂਕਿ ਉਨ੍ਹਾਂ 18 ਫਰਵਰੀ ਨੂੰ ਸੇਵਾਮੁਕਤ ਹੋ ਜਾਣਾ ਹੈ। ਇਸ ਲਈ ਦਿੱਲੀ ਚੋਣਾਂ ਉਨ੍ਹਾਂ ਦੀ ਸੇਵਾਮੁਕਤੀ ਤੋਂ ਪਹਿਲਾਂ ਕਰਵਾਏ ਜਾਣ ਦੀ ਸੰਭਾਵਨਾ ਹੈ।