ਪੁਲਿਸ ਵਲੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਤੇ Ex MP ਸਿਮਰਨਜੀਤ ਸਿੰਘ ਮਾਨ ਵੀ ਨਜ਼ਰਬੰਦ
ਚੰਡੀਗੜ੍ਹ, 7 ਜਨਵਰੀ, ਦੇਸ਼ ਕਲਿਕ ਬਿਊਰੋ :
ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ, ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਅਤੇ ਸੰਗਰੂਰ ਦੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਪੁਲਸ ਨੇ ਘਰ ‘ਚ ਨਜ਼ਰਬੰਦ ਕਰ ਦਿੱਤਾ ਹੈ। ਤਿੰਨੋਂ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਮੰਗਲਵਾਰ ਨੂੰ ਮੋਹਾਲੀ ‘ਚ ਕੌਮੀ ਇਨਸਾਫ ਮੋਰਚਾ ਦੇ ਧਰਨੇ ‘ਚ ਸ਼ਾਮਲ ਹੋਣ ਵਾਲੇ ਸਨ।ਸਵੇਰੇ ਪੁਲਿਸ ਉਪਰੋਕਤ ਆਗੂਆਂ ਦੇ ਘਰ ਪਹੁੰਚ ਗਈ।
ਜਿਕਰਯੋਗ ਹੈ ਕਿ 3 ਦਿਨ ਪਹਿਲਾਂ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਮਾਘੀ ਮੇਲੇ ਵਿੱਚ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਸੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਉਹ ਮੋਹਾਲੀ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਲਈ ਆਪਣੇ ਸਮਰਥਕਾਂ ਨਾਲ ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਣਗੇ।