ਪੰਜਾਬ ‘ਚ ਫਿਰ ਬਦਲੇਗਾ ਮੌਸਮ, ਪਵੇਗਾ ਮੀਂਹ
ਚੰਡੀਗੜ੍ਹ, 7 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਦਾ ਕਹਿਰ ਜਾਰੀ ਹੈ। ਅੱਜ (ਮੰਗਲਵਾਰ) ਨੂੰ ਮੌਸਮ ਵਿਭਾਗ ਵੱਲੋਂ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। 24 ਘੰਟਿਆਂ ਵਿੱਚ ਰਾਜ ਦੇ ਤਾਪਮਾਨ ਵਿੱਚ 0.4 ਡਿਗਰੀ ਦੀ ਕਮੀ ਦਰਜ ਕੀਤੀ ਗਈ ਹੈ, ਜਦੋਂ ਕਿ ਇਹ ਆਮ ਤਾਪਮਾਨ ਦੇ ਨਜ਼ਦੀਕ ਪਹੁੰਚ ਗਿਆ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 22.2 ਡਿਗਰੀ ਦਰਜ ਕੀਤਾ ਗਿਆ ਹੈ, ਜਦੋਂ ਕਿ ਚੰਡੀਗੜ੍ਹ ਵਿੱਚ 22.8 ਡਿਗਰੀ ਤਾਪਮਾਨ ਰਿਹਾ ਹੈ।
9 ਜਨਵਰੀ ਤੱਕ ਮੀਂਹ ਦੀ ਕੋਈ ਚੇਤਾਵਨੀ ਨਹੀਂ ਹੈ।
ਮੌਸਮ ਵਿਭਾਗ ਵੱਲੋਂ 12 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਸੰਘਣੀ ਧੁੰਦ ਦੀ ਪੀਲ਼ੀ ਚੇਤਾਵਨੀ ਜਾਰੀ ਕੀਤੀ ਗਈ ਹੈ। ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਘਰੂਰ ਅਤੇ ਮਾਲੇਰਕੋਟਲਾ ਵਿੱਚ ਸੰਘਣੀ ਧੁੰਦ ਦਾ ਸੰਤਰੀ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਮੁਤਾਬਕ, 9 ਜਨਵਰੀ ਦੀ ਰਾਤ ਤੋਂ ਮੌਸਮ ਬਦਲੇਗਾ। ਇਸ ਤੋਂ ਬਾਅਦ, ਆਉਣ ਵਾਲੇ 4 ਦਿਨਾਂ ਤੱਕ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਆਕਾਸ਼ ਵਿੱਚ ਬੱਦਲ ਛਾਏ ਰਹਿਣਗੇ। ਇਸ ਦੌਰਾਨ ਤਾਪਮਾਨ 18 ਡਿਗਰੀ ਤੋਂ 24 ਡਿਗਰੀ ਦੇ ਵਿਚਕਾਰ ਰਹੇਗਾ। ਇਹ ਤਾਪਮਾਨ ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਦੇ ਬਰਾਬਰ ਰਹੇਗਾ।