ਪੰਜਾਬ ਸਰਕਾਰ ਵੱਲੋਂ 14 ਜਨਵਰੀ ਨੂੰ ਛੁੱਟੀ ਦਾ ਐਲਾਨ
ਚੰਡੀਗੜ੍ਹ: 7 ਜਨਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵੱਲੋਂ 14 ਜਨਵਰੀ ਨੂੰ ਮਾਘੀ ਮੇਲੇ ‘ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਮਾਘੀ ਮੇਲੇ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 14 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰੇ ਇਸ ਦਿਨ ਬੰਦ ਰਹਿਣਗੇ। ਇਹ ਛੁੱਟੀ ਸਿਰਫ ਸ੍ਰੀ ਮੁਕਤਸਰ ਸਾਹਿਬ ਵਿੱਚ ਹੀ ਲਾਗੂ ਹੋਵੇਗੀ।
Published on: ਜਨਵਰੀ 7, 2025 5:35 ਬਾਃ ਦੁਃ