ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਨੇ ਦੋ ਗੈਂਗਸਟਰ ਅਸਲੇ ਸਮੇਤ ਕੀਤੇ ਗ੍ਰਿਫ਼ਤਾਰ

ਪੰਜਾਬ

ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਨੇ ਦੋ ਗੈਂਗਸਟਰ ਅਸਲੇ ਸਮੇਤ ਕੀਤੇ ਗ੍ਰਿਫ਼ਤਾਰ

ਤਰਨਤਾਰਨ, 7 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਦੀ ਟੀਮ ਨੇ ਤਰਨਤਾਰਨ ਨੇੜੇ ਐਨਕਾਊਂਟਰ ਕਰਕੇ ਗੈਂਗਸਟਰ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਦੇ ਦੋ ਸਾਥੀ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਕਰਨਪ੍ਰੀਤ ਸਿੰਘ ਅਤੇ ਗੁਰਲਾਲ ਜੀਤ ਸਿੰਘ ਵਜੋਂ ਹੋਈ ਹੈ। ਦੋਵਾਂ ਖ਼ਿਲਾਫ਼ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ।
ਪੁਲੀਸ ਨੇ ਮੁਲਜ਼ਮਾਂ ਕੋਲੋਂ ਇੱਕ .32 ਬੋਰ ਦਾ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।ਜਦੋਂ ਪੁਲਸ ਟੀਮ ਨੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਇਕ ਗੈਂਗਸਟਰ ਨੇ ਪੁਲਸ ਟੀਮ ‘ਤੇ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕੀਤੀ। ਮੁਲਜ਼ਮਾਂ ਨੇ ਪੁਲੀਸ ’ਤੇ ਸਿੱਧੀ ਗੋਲੀ ਚਲਾ ਦਿੱਤੀ।ਜਦੋਂ ਪੁਲੀਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ।
ਜ਼ਖਮੀ ਗੈਂਗਸਟਰਾਂ ਨੂੰ ਪੁਲਿਸ ਪਹਿਰੇ ਹੇਠ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ਵਿਖੇ ਦਾਖਲ ਕਰਵਾਇਆ ਗਿਆ ਹੈ। ਦੋਵਾਂ ਦੀ ਹਾਲਤ ਫਿਲਹਾਲ ਖਤਰੇ ਤੋਂ ਬਾਹਰ ਹੈ।

Published on: ਜਨਵਰੀ 7, 2025 12:35 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।