ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਕੇ ਮੁੱਖ ਮੰਤਰੀ ਨਿਵਾਸ ਵੱਲ ਵੱਧ ਰਹੇ ਮੁਲਾਜ਼ਮਾਂ ਨੂੰ ਪੁਲਿਸ ਨੇ ਰੋਕਿਆ
ਚੰਡੀਗੜ੍ਹ, 7 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਡਰਾਈਵਰਾਂ-ਕੰਡਕਟਰਾਂ ਅਤੇ ਹੋਰ ਮੁਲਾਜ਼ਮਾਂ ਦੀ ਹੜਤਾਲ ਦਾ ਅੱਜ ਦੂਜਾ ਦਿਨ ਹੈ। ਕੱਲ੍ਹ ਯਾਨੀ ਸੋਮਵਾਰ ਨੂੰ ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪਨਬੱਸ ਦੀਆਂ 3 ਹਜ਼ਾਰ ਤੋਂ ਵੱਧ ਬੱਸਾਂ ਬੰਦ ਰਹੀਆਂ। ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਉਕਤ ਬੰਦ ਕਾਰਨ ਸਰਕਾਰ ਨੂੰ 3.5 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ।ਬੱਸਾਂ ਦੀ ਹੜਤਾਲ ਦਾ ਅੱਜ ਦੂਜਾ ਦਿਨ ਹੈ। ਇਹ ਮੁਲਾਜ਼ਮ ਪੰਜਾਬ ਦੇ ਮੋਹਾਲੀ ਵਿਖੇ ਇਕੱਠੇ ਹੋਏ ਅਤੇ ਉਥੋਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਵੱਲ ਰਵਾਨਾ ਹੋਏ ਸਨ। ਜਿਨ੍ਹਾਂ ਨੂੰ ਪੁਲੀਸ ਨੇ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਤੋਂ ਰੋਕ ਦਿੱਤਾ।ਅੱਗੇ ਵਧਣ ਤੋਂ ਰੋਕਣ ਕਾਰਨ ਮੁਲਜ਼ਮਾਂ ਨੇ ਨਾਰਾਜ਼ਗੀ ਜਤਾਉਂਦੇ ਹੋਏ ਨਾਹਰੇਬਾਜ਼ੀ ਕੀਤੀ।