ਸੁਪਰੀਮ ਕੋਰਟ ਨੇ ਆਸਾਰਾਮ ਨੂੰ ਦਿੱਤੀ ਅੰਤਰਿਮ ਜ਼ਮਾਨਤ
ਨਵੀਂ ਦਿੱਲੀ, 7 ਜਨਵਰੀ, ਦੇਸ਼ ਕਲਿਕ ਬਿਊਰੋ :
ਸੁਪਰੀਮ ਕੋਰਟ ਨੇ 2013 ਦੇ ਬਲਾਤਕਾਰ ਮਾਮਲੇ ਵਿੱਚ ਆਸਾਰਾਮ ਨੂੰ 31 ਮਾਰਚ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਮੈਡੀਕਲ ਆਧਾਰ ‘ਤੇ ਇਹ ਜ਼ਮਾਨਤ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਇਸ ਦੌਰਾਨ ਆਸਾਰਾਮ ਆਪਣੇ ਪੈਰੋਕਾਰਾਂ ਨੂੰ ਨਹੀਂ ਮਿਲ ਸਕਣਗੇ।