ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨਜ਼ਰਬੰਦ
ਅੰਮ੍ਰਿਤਸਰ, 7 ਜਨਵਰੀ, ਦੇਸ਼ ਕਲਿਕ ਬਿਊਰੋ :
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨੂੰ ਮੰਗਲਵਾਰ ਨੂੰ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ। ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਅੰਮ੍ਰਿਤਪਾਲ ਦੇ ਘਰ ਦੇ ਬਾਹਰ ਪੁਲੀਸ ਤਾਇਨਾਤ ਕਰ ਦਿੱਤੀ ਗਈ ਹੈ।
ਤਿੰਨ ਦਿਨ ਪਹਿਲਾਂ ਮਾਘੀ ਮੇਲੇ ਮੌਕੇ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਉਹ ਮੁਹਾਲੀ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਲਈ ਆਪਣੇ ਸਮਰਥਕਾਂ ਨਾਲ ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਣਗੇ, ਪਰ ਇਸ ਤੋਂ ਪਹਿਲਾਂ ਹੀ ਪੁਲੀਸ ਨੇ ਉਨ੍ਹਾਂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ।