9 ਜਨਵਰੀ ਨੂੰ ਰਿਲੇਸ਼ਨਸ਼ਿਪ ਅਫ਼ਸਰ, ਬਰਾਂਚ ਮੈਨੇਜਰ ਅਤੇ ਏਰੀਆ ਮੈਨੇਜਰ ਦੀ ਭਰਤੀ ਲਈ ਲੱਗੇਗਾ ਪਲੇਸਮੈਂਟ ਕੈਂਪ

ਰੁਜ਼ਗਾਰ

9 ਜਨਵਰੀ ਨੂੰ ਰਿਲੇਸ਼ਨਸ਼ਿਪ ਅਫ਼ਸਰ, ਬਰਾਂਚ ਮੈਨੇਜਰ ਅਤੇ ਏਰੀਆ ਮੈਨੇਜਰ ਦੀ ਭਰਤੀ ਲਈ ਲੱਗੇਗਾ ਪਲੇਸਮੈਂਟ ਕੈਂਪ

ਮਾਨਸਾ, 07 ਜਨਵਰੀ : ਦੇਸ਼ ਕਲਿੱਕ ਬਿਓਰੋ
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ 09 ਜਨਵਰੀ 2025 ਦਿਨ ਵੀਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ ‘ਟਰੂ ਲਕਸ਼ਮੀ ਆਕਜ਼ੀਲਰੀ ਸਰਵਿਸਜ਼ ਪ੍ਰਾਈਵੇਟ ਲਿਮਟਿਡ’ (True Laxmi Auxiliary Services Pvt Ltd.) ਵੱਲੋਂ ਰਿਲੇਸ਼ਨਸ਼ਿਪ ਅਫ਼ਸਰ, ਬਰਾਂਚ ਮੈਨੇਜਰ ਅਤੇ ਏਰੀਆ ਮੈਨੇਜਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਊਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ 12ਵੀਂ ਪਾਸ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 40 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਅਸਲ ਸਰਟੀਫਿਕੇਟ ਦੀਆਂ ਫੋਟੋਸਟੇਟ ਕਾਪੀਆਂ, ਅਧਾਰ ਕਾਰਡ ਦੀ ਫੋਟੋ ਕਾਪੀ, ਅਤੇ ਯੋਗਤਾ ਦਾ ਵੇਰਵਾ (ਰਜਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਵਿਖੇ ਪਹੁੰਚ ਕਰਨ।
  ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਕਚਹਿਰੀਆ ਸੇਵਾ ਕੇਂਦਰ ਦੇ ਉਪਰ) ਰੱਖਿਆ ਗਿਆ ਹੈ। ਚੁਣੇ ਗਏ ਪ੍ਰਾਰਥੀ ਨੂੰ ਤਨਖਾਹ 15000/- ਤੋਂ 18000/- ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਇੰਟਰਵਿਊ ਦਾ ਸਮਾਂ ਸਵੇਰੇ 10:30 ਤੋਂ ਦੁਪਹਿਰ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 62802-59799, 99883-94100, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।