ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ
ਨਵੀਂ ਦਿੱਲੀ: 7 ਜਨਵਰੀ, ਦੇਸ਼ ਕਲਿੱਕ ਬਿਓਰੋ
ਦਿੱਲੀ ਵਿਧਾਨ ਸਭਾ ਚੋਣਾਂ 2025 ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਦਿੱਲੀ ਵਿਧਾਨ ਸਭਾ ਚੋਣਾ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣਾ ਦਾ ਨੋਟੀਫਿਕੇਸ਼ਨ 10 ਜਨਵਰੀ ਨੂੰ ਹੋਵੇਗਾ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ 17 ਜਨਵਰੀ ਤੱਕ ਹੋਣਗੀਆਂ। 18 ਤਾਰੀਖ ਨੂੰ ਸਕਰਿਊਟਨੀ ਹੋਵੇਗੀ। 20 ਜਨਵਰੀ ਤੱਕ ਨਾਮਜ਼ਦਗੀ ਵਾਪਿਸ ਲਈ ਜਾ ਸਕੇਗੀ। ਵੋਟਾਂ 5 ਫਰਵਰੀ ਨੂੰ ਪੈਣਗੀਆਂ ਅਤੇ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ।
ਦਿੱਲੀ ਵਿੱਚ ਵਿਧਾਨ ਸਭਾ ਚੋਣਾਂ 5 ਫਰਵਰੀ ਨੂੰ ਇੱਕੋ ਪੜਾਅ ਵਿੱਚ ਹੋਣਗੀਆਂ।ਚੋਣਾਂ ਦਾ ਨਤੀਜਾ 8 ਫਰਵਰੀ ਨੂੰ ਆਵੇਗਾ। ਇਸ ਤੋਂ ਪਹਿਲਾਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਚੋਣ ਪ੍ਰਕਿਰਿਆ ‘ਚ ਬੇਨਿਯਮੀਆਂ ਦੇ ਦੋਸ਼ਾਂ ‘ਤੇ 30 ਮਿੰਟ ਤੱਕ ਤੱਥਾਂ ਸਮੇਤ ਸਪੱਸ਼ਟੀਕਰਨ ਦਿੱਤਾ।ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਦਿੱਲੀ ਦਿਲ ਸੇ ਵੋਟ ਕਰੇਗੀ।

Published on: ਜਨਵਰੀ 7, 2025 2:46 ਬਾਃ ਦੁਃ