ਚੰਡੀਗੜ੍ਹ ‘ਚ ਪ੍ਰਸ਼ਾਸ਼ਕ ਦੇ ਸਲਾਹਕਾਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ: 8 ਜਨਵਰੀ,ਦੇਸ਼ ਕਲਿੱਕ ਬਿਓਰੋ
ਚੰਡੀਗੜ੍ਹ ਵਿੱਚ ਪ੍ਰਸ਼ਾਸਨਿਕ ਢਾਂਚੇ ਵਿੱਚ ਅਹਿਮ ਬਦਲਾਅ ਕੀਤੇ ਗਏ ਹਨ। ਹੁਣ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਦੇ ਸਲਾਹਕਾਰ ਦਾ ਅਹੁਦਾ ਖ਼ਤਮ ਕਰ ਦਿੱਤਾ ਗਿਆ ਹੈ ਅਤੇ ਪ੍ਰਸ਼ਾਸਨ ਵਿੱਚ ਪ੍ਰਸ਼ਾਸ਼ਕ ਦੀ ਥਾਂ ਮੁੱਖ ਸਕੱਤਰ ਦੀ ਭੂਮਿਕਾ ਨੂੰ ਪ੍ਰਮੁੱਖ ਬਣਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਆਈਏਐਸ ਅਧਿਕਾਰੀਆਂ ਦੀ ਗਿਣਤੀ ਵਿੱਚ ਵੀ ਵਾਧਾ ਕੀਤਾ ਗਿਆ ਹੈ, ਜਿਸ ਨਾਲ ਪ੍ਰਸ਼ਾਸਨ ਦੀ ਕਾਰਜਕੁਸ਼ਲਤਾ ਹੋਰ ਮਜ਼ਬੂਤ ਹੋਵੇਗੀ।
ਨਵੇਂ ਪ੍ਰਬੰਧਕੀ ਢਾਂਚੇ ਤਹਿਤ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਹੇਠ ਲਿਖੇ ਅਨੁਸਾਰ ਕੁੱਲ 11 ਅਸਾਮੀਆਂ ਹੋਣਗੀਆਂ:
ਮੁੱਖ ਸਕੱਤਰ, ਗ੍ਰਹਿ ਸਕੱਤਰ, ਵਿੱਤ ਸਕੱਤਰ, ਸਕੱਤਰ ਟਾਊਨ ਪਲਾਨਿੰਗ (;ਸਮਾਰਟ ਸਿਟੀ), ਡਿਪਟੀ ਕਮਿਸ਼ਨਰ, ਸੰਯੁਕਤ ਵਿੱਤ ਸਕੱਤਰ, ਆਬਕਾਰੀ ਕਮਿਸ਼ਨਰ, ਸਕੱਤਰ, ਵਧੀਕ ਸਕੱਤਰ, ਵਧੀਕ ਡਿਪਟੀ ਕਮਿਸ਼ਨਰ.