ਪੰਜਾਬ ਪੁਲਸ ਨੇ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਕੀਤੇ ਗ੍ਰਿਫਤਾਰ, ਅਸਲਾ ਤੇ ਫਾਰਚੂਨਰ ਬਰਾਮਦ
ਫ਼ਰੀਦਕੋਟ, 8 ਜਨਵਰੀ, ਦੇਸ਼ ਕਲਿਕ ਬਿਊਰੋ :
ਫਰੀਦਕੋਟ ‘ਚ ਮੰਗਲਵਾਰ ਅੱਧੀ ਰਾਤ ਨੂੰ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਜਿਸ ਵਿੱਚ ਬੰਬੀਹਾ ਗੈਂਗ ਦੇ ਦੋ ਬਦਮਾਸ਼ ਕਾਬੂ ਕੀਤੇ ਗਏ। ਕਰਾਸ ਫਾਇਰਿੰਗ ‘ਚ ਦੋਵੇਂ ਜ਼ਖਮੀ ਹੋ ਗਏ। ਇਨ੍ਹਾਂ ਕੋਲੋਂ ਦੋ ਪਿਸਤੌਲ, 6 ਕਾਰਤੂਸ ਅਤੇ ਇੱਕ ਫਾਰਚੂਨਰ ਕਾਰ ਬਰਾਮਦ ਹੋਈ ਹੈ।
ਮੁਲਜ਼ਮਾਂ ਦੀ ਪਛਾਣ ਹਰਮਨਦੀਪ ਸਿੰਘ ਉਰਫ਼ ਰੂਸਾ ਵਾਸੀ ਪਿੰਡ ਬਹਿਬਲ ਕਲਾਂ ਜ਼ਿਲ੍ਹਾ ਫ਼ਰੀਦਕੋਟ ਅਤੇ ਸੁਖਜੀਤ ਸਿੰਘ ਉਰਫ਼ ਸੁੱਖ ਰੋਮਾਣਾ ਵਾਸੀ ਪਿੰਡ ਰੋਮਾਣਾ ਅਲਬੇਲ ਸਿੰਘ ਵਜੋਂ ਹੋਈ ਹੈ। ਪੁਲਿਸ ਅਨੁਸਾਰ ਇਹ ਬੰਬੀਹਾ ਗੈਂਗ ਦੇ ਮਸ਼ਹੂਰ ਗੈਂਗਸਟਰ ਸਿੰਮਾ ਬਹਿਬਲ ਦੇ ਸਾਥੀ ਹਨ ਅਤੇ ਇਲਾਕੇ ਦੇ ਲੋਕਾਂ ਨੂੰ ਡਰਾ ਧਮਕਾ ਕੇ ਫਿਰੌਤੀ ਵਸੂਲਦੇ ਰਹੇ ਹਨ।
Published on: ਜਨਵਰੀ 8, 2025 10:25 ਪੂਃ ਦੁਃ