ਬੋਰਵੈੱਲ ‘ਚ ਡਿੱਗੀ 18 ਸਾਲਾ ਲੜਕੀ ਨੂੰ 33 ਘੰਟਿਆਂ ਦੀ ਜੱਦੋਜਹਿਦ ਬਾਅਦ ਕੱਢਿਆ, ਮੌਤ
ਕੱਛ: 8 ਜਨਵਰੀ, ਦੇਸ਼ ਕਲਿੱਕ ਬਿਓਰੋ
ਡੂੰਘੇ ਬੋਰਵੈੱਲ ’ਚ ਡਿੱਗੀ ਗੁਜਰਾਤ ਦੇ ਕੱਛ ਜ਼ਿਲ੍ਹੇ ਦੀ 18 ਸਾਲਾਂ ਲੜਕੀ 33 ਘੰਟਿਆਂ ਦੀ ਜੱਦੋਜਹਿਦ ਤੋਂ ਬਾਅਦ ਉਸ ਨੂੰ ਮੰਗਲਵਾਰ ਸ਼ਾਮ ਨੂੰ ਬਾਹਰ ਕੱਢਿਆ ਗਿਆ ਅਤੇ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿਤਾ ਗਿਆ। ਇਹ ਬੱਚੀ ਸੋਮਵਾਰ ਸਵੇਰੇ 6.30 ਵਜੇ ਦੇ ਕਰੀਬ ਭੁਜ ਤਾਲੁਕਾ ਦੇ ਕੰਡੇਰਾਈ ਪਿੰਡ ਦੇ ਬੋਰਵੈੱਲ ‘ਚ ਡਿੱਗ ਗਈ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਚੀਕ ਸੁਣੀ ਅਤੇ ਉਸ ਨੂੰ ਬਚਾਉਣ ਲਈ ਦੌੜੇ। ਉਨ੍ਹਾਂ ਨੇ ਪਹਿਲਾਂ ਇੱਕ ਘੰਟੇ ਤੱਕ ਆਪ ਕੱਢਣ ਲਈ ਕੋਸ਼ਿਸ਼ ਕੀਤੀ ਅਤੇ ਅਸਫਲ ਰਹਿਣ ‘ਤੇ ਪੁਲਿਸ ਪ੍ਰਸ਼ਾਸ਼ਨ ਤੱਕ ਪਹੁੰਚ ਕੀਤੀ । ਲੜਕੀ 490 ਫੁੱਟ ਦੀ ਡੂੰਘਾਈ ‘ਚ ਫਸ ਗਈ, ਜਿਸ ਕਾਰਨ ਪ੍ਰਸ਼ਾਸਨ ਨੂੰ ਮਲਟੀ-ਏਜੈਂਸੀ ਬਚਾਅ ਮੁਹਿੰਮ ਸ਼ੁਰੂ ਕਰਨ ਲਈ ਕਿਹਾ ਗਿਆ। ਲੜਕੀ ਰਾਜਸਥਾਨ ਦੇ ਇਕ ਪ੍ਰਵਾਸੀ ਮਜ਼ਦੂਰ ਪਰਿਵਾਰ ਨਾਲ ਸੰਬੰਧਤ ਸੀ।