NIA ਨੇ ਹੈਪੀ ਪਾਸੀਆ ‘ਤੇ ਰੱਖਿਆ 5 ਲੱਖ ਰੁਪਏ ਦਾ ਇਨਾਮ
ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿਕ ਬਿਊਰੋ :
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਚੰਡੀਗੜ੍ਹ ਵਿਖੇ ਕੋਠੀ ਤੇ ਪੰਜਾਬ ਪੁਲਿਸ ਥਾਣਿਆਂ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਸਟਰਮਾਈਂਡ ਅਤੇ ਵਿਦੇਸ਼ ‘ਚ ਲੁਕੇ ਅੱਤਵਾਦੀ ਹੈਪੀ ਪਾਸੀਆ ‘ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਲੋਕ ਟੈਲੀਫੋਨ, ਵਟਸਐਪ ਅਤੇ ਈਮੇਲ ਰਾਹੀਂ NIA ਨੂੰ ਜਾਣਕਾਰੀ ਦੇ ਸਕਣਗੇ।
ਇਸ ਲਈ ਨੰਬਰ ਜਾਰੀ ਕੀਤੇ ਗਏ ਹਨ। ਹਾਲ ਹੀ ‘ਚ ਚੰਡੀਗੜ੍ਹ ‘ਚ ਕੋਠੀ ‘ਤੇ ਹੋਏ ਹੈਂਡ ਗ੍ਰਨੇਡ ਹਮਲੇ ਦੇ ਮਾਮਲੇ ‘ਚ NIA ਨੇ ਅੱਤਵਾਦੀ ਹੈਪੀ ਪਾਸੀਆ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਲਈ ਚੰਡੀਗੜ੍ਹ ਜ਼ਿਲਾ ਅਦਾਲਤ ‘ਚ ਅਰਜ਼ੀ ਦਾਇਰ ਕੀਤੀ ਹੈ। ਇਸ ਅਰਜ਼ੀ ‘ਤੇ 9 ਜਨਵਰੀ ਨੂੰ ਫੈਸਲਾ ਲਿਆ ਜਾਵੇਗਾ।
Published on: ਜਨਵਰੀ 8, 2025 11:20 ਪੂਃ ਦੁਃ