PRTC ਮੁਲਾਜ਼ਮਾਂ ਨੇ ਬੱਸ ਸਟੈਂਡ ਬੰਦ ਕਰਕੇ ਕੰਮਕਾਜ ਕੀਤਾ ਠੱਪ
ਫ਼ਰੀਦਕੋਟ, 8 ਜਨਵਰੀ, ਦੇਸ਼ ਕਲਿਕ ਬਿਊਰੋ :
ਫਰੀਦਕੋਟ ਬੱਸ ਸਟੈਂਡ ‘ਤੇ ਪੀਆਰਟੀਸੀ ਮੈਨੇਜਮੈਂਟ ਵੱਲੋਂ 2 ਦਿਨ ਦੀ ਹੜਤਾਲ ‘ਤੇ ਗਏ ਕਲੈਰੀਕਲ ਸਟਾਫ ਨੂੰ ਉਨ੍ਹਾਂ ਦੀ ਹਾਜ਼ਰੀ ਨਹੀਂ ਲੱਗਣ ਦਿੱਤੀ ਗਈ। ਜਿਸ ਤੋਂ ਬਾਅਦ ਝਗੜਾ ਹੋ ਗਿਆ ਅਤੇ ਸਮੂਹ ਕੱਚੇ ਮੁਲਾਜ਼ਮਾਂ ਨੇ ਇੱਕ ਵਾਰ ਫਿਰ ਬੱਸ ਸਟੈਂਡ ਬੰਦ ਕਰਕੇ ਕੰਮਕਾਜ ਠੱਪ ਕਰ ਦਿੱਤਾ। ਫਰੀਦਕੋਟ ਸਮੇਤ ਸੂਬੇ ਦੇ ਹੋਰ ਪੀਆਰਟੀਸੀ ਡਿਪੂਆਂ ਵਿੱਚ ਵੀ ਅਜਿਹੇ ਹੀ ਹਾਲਾਤ ਪੈਦਾ ਹੋਏ ਹਨ।
ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੈਨੇਜਮੈਂਟ ਨੇ ਆਪਣਾ ਅੜੀਅਲ ਰਵੱਈਆ ਨਾ ਛੱਡਿਆ ਤਾਂ ਪੰਜਾਬ ਰੋਡਵੇਜ਼ ਦੇ ਡਿਪੂਆਂ ਵਿੱਚ ਵੀ ਕੰਮਕਾਜ ਠੱਪ ਕਰ ਦਿੱਤਾ ਜਾਵੇਗਾ।