ਮਾਤਾ ਜਰਨੈਲ ਕੌਰ ਦੀ ਮੌਤ ਸਾਡੇ ਲਈ ਨਾ ਪੂਰਾ ਹੋਣ ਵਾਲਾ ਘਾਟਾ:-ਅਵਿਨਾਸ਼ ਰਾਏ ਖੰਨਾ
ਚੰਡੀਗੜ੍ਹ, 08 ਜਨਵਰੀ 2025, ਦੇਸ਼ ਕਲਿੱਕ ਬਿਓਰੋ :
ਭਾਜਪਾ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਤੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਭਾਜਪਾ ਆਗੂ ਅਮਨਜੋਤ ਕੌਰ ਰਾਮੂਵਾਲੀਆ ਦੀ ਮਾਤਾ ਤੇ ਬਲਵੰਤ ਸਿੰਘ ਰਾਮੂਵਾਲੀਆ ਦੀ ਪਤਨੀ ਸ੍ਰੀਮਤੀ ਜਰਨੈਲ ਕੌਰ ਦੀ ਮੌਤ ਤੇ ਅਫਸੋਸ ਪ੍ਰਗਟ ਕਰਨ ਲਈ ਅਮਨਜੋਤ ਕੌਰ ਰਾਮੂਵਾਲੀਆ ਦੇ ਘਰ ਪਹੁੰਚੇ । ਇਸ ਮੌਕੇ ਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਅਮਨਜੋਤ ਕੌਰ ਰਾਮੂਵਾਲੀਆ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਮਾਤਾ ਜਰਨੈਲ ਕੌਰ ਦੀ ਮੌਤ ਸਾਡੇ ਸਭ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ ਦੁੱਖ ਦੀ ਇਸ ਘੜੀ ਵਿੱਚ ਭਾਰਤੀ ਜਨਤਾ ਪਾਰਟੀ ਰਾਮੂਵਾਲੀਆ ਪਰਿਵਾਰ ਦੇ ਮੋਢੇ ਨਾਲ ਮੋਢਾ ਜੋੜਕੇ ਖੜੀ ਹੈ ,ਪ੍ਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਤੇ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਨਿਵਾਸ ਬਖਸ਼ਣ।ਇਸ ਮੋਕੇ ਤੇ ਭਾਜਪਾ ਆਗੂ ਗੁਲਸ਼ਨ ਸੂਦ ਆਦਿ ਹਾਜ਼ਰ ਸਨ।