ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਤਰੀਕਾਂ ਐਲਾਨੀਆਂ
ਮੋਹਾਲੀ, 8 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ), ਮੋਹਾਲੀ ਨੇ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੋਕੇਸ਼ਨਲ ਅਤੇ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (NSQF) ਵਿਸ਼ਿਆਂ ਦੀ ਪ੍ਰੈਕਟੀਕਲ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।ਅਧਿਕਾਰਤ ਸੂਚਨਾ ਅਨੁਸਾਰ ਇਹ ਪ੍ਰੈਕਟੀਕਲ ਪ੍ਰੀਖਿਆਵਾਂ 27 ਜਨਵਰੀ 2025 ਤੋਂ 4 ਫਰਵਰੀ 2025 ਤੱਕ ਰਾਜ ਦੇ ਵੱਖ-ਵੱਖ ਸਕੂਲਾਂ ਵਿੱਚ ਲਈਆਂ ਜਾਣਗੀਆਂ।
ਪੰਜਾਬ ਬੋਰਡ ਦੇ ਵਿਦਿਆਰਥੀਆਂ ਨੂੰ ਇਸ ਪ੍ਰੈਕਟੀਕਲ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਅਨੁਸਾਰ ਆਪੋ-ਆਪਣੇ ਸਕੂਲਾਂ ਵਿੱਚ ਬੈਠਣਾ ਪਵੇਗਾ। ਵਿਦਿਆਰਥੀ PSEB ਦੀ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣੀ ਪ੍ਰੀਖਿਆ ਦੀ ਸਮਾਂ ਸਾਰਣੀ ਦੇਖ ਸਕਦੇ ਹਨ। PSEB ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਵੋਕੇਸ਼ਨਲ ਅਤੇ NSQF ਵਿਸ਼ਿਆਂ ਦੇ ਪ੍ਰਸ਼ਨ ਪੱਤਰ ਸਕੂਲ ਦੇ ਸਬੰਧਤ ਅਧਿਆਪਕਾਂ ਦੁਆਰਾ ਤਿਆਰ ਕੀਤੇ ਜਾਣਗੇ ਅਤੇ ਪ੍ਰੀਖਿਆਵਾਂ ਕਰਵਾਉਣਗੇ।
Published on: ਜਨਵਰੀ 8, 2025 12:04 ਬਾਃ ਦੁਃ