ਸਾਰੇ ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਈਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜਮੀ – ਡਿਪਟੀ ਕਮਿਸ਼ਨਰ

ਸਿੱਖਿਆ \ ਤਕਨਾਲੋਜੀ

ਸਾਰੇ ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਈਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜਮੀ  – ਡਿਪਟੀ ਕਮਿਸ਼ਨਰ

ਸ਼੍ਰੀ ਮੁਕਤਸਰ ਸਾਹਿਬ   8  ਜਨਵਰੀ, ਦੇਸ਼ ਕਲਿੱਕ ਬਿਓਰੋ

                                      ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

                                              ਇਸ ਸਬੰਧੀ ਜਾਣਕਾਰੀ ਦਿੰਦਿਆਂ, ਸ਼੍ਰੀ ਰਾਜੇਸ਼ ਤ੍ਰਿਪਾਠੀਜੀ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ  ਸਾਹਿਬ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 3-6 ਸਾਲ ਦੇ ਬੱਚਿਆਂ ਲਈ ਈ.ਸੀ.ਸੀ.ਈ. ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨਾ ਸ਼ੁਰੂ ਕੀਤੀਆਂ ਗਈਆ ਹਨ।

                                                ਇਹ ਰਜਿਸਟ੍ਰੇਸ਼ਨ ਲਾਜ਼ਮੀ ਬਣਾਉਣ ਲਈ ਤੁਰੰਤ ਦਫਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ,ਸ਼੍ਰੀ ਮੁਕਤਸਰ ਸਾਹਿਬ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ., ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਨਾਲ ਤਾਲਮੇਲ ਕਰਕੇ ਐਪਲੀਕੇਸ਼ਨ ਫ਼ਾਰਮ ਨੰਬਰ-1 ਪ੍ਰਾਪਤ ਕੀਤਾ ਜਾ ਸਕਦਾ ਹੈ,  ਜੇਕਰ ਰਜਿਸਟ੍ਰੇਸ਼ਨ ਦੌਰਾਨ ਕਿਸੇ ਕਿਸਮ ਦੀ ਦਿੱਕਤ ਹੁੰਦੀ ਹੈ ਤਾਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਮੁਕਤਸਰ ਸਾਹਿਬ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

                                         ਹਰੇਕ ਪਲੇਅ-ਵੇਅ ਸਕੂਲ ਨੂੰ ਰਜਿਸਟਰਡ ਕਰਵਾਉਣਾ ਲਾਜ਼ਮੀ ਹੈ,  ਜ਼ਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲ,ਸੰਸਥਾਵਾਂ,ਪਲੇਅ-ਵੇ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ , ਜੇਕਰ ਕੋਈ ਪ੍ਰਾਈਵੇਟ ਸਕੂਲ,ਸੰਸਥਾਵਾਂ,ਪਲੇਅ-ਵੇ ਸਕੂਲ ਪਾਲਿਸੀ ਦੇ ਮਾਪਦੰਡ ਨੂੰ ਪੂਰਾ ਨਹੀ ਕਰਦੇ ਹਨ ਤਾਂ ਉਹਨਾਂ ‘ਤੇ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।