ਕਿਸਾਨ ਅੱਜ ਮੋਗਾ ‘ਚ ਕਰ ਰਹੇ ਮਹਾਪੰਚਾਇਤ, ਰਾਕੇਸ਼ ਟਿਕੈਤ ਪਹੁੰਚਣਗੇ
ਮੋਗਾ, 9 ਜਨਵਰੀ, ਦੇਸ਼ ਕਲਿਕ ਬਿਊਰੋ :
ਮੋਗਾ ਵਿੱਚ ਅੱਜ ਕਿਸਾਨ ਮਹਾਂਪੰਚਾਇਤ ਹੈ। ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ 40 ਤੋਂ 50 ਹਜ਼ਾਰ ਕਿਸਾਨਾਂ ਦੇ ਭਾਗ ਲੈਣ ਦੀ ਉਮੀਦ ਹੈ। ਰਾਕੇਸ਼ ਟਿਕੈਤ ਵੀ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਹਮੇਸ਼ਾ ਸੰਘਰਸ਼ ਕਰਦੇ ਆਏ ਹਾਂ ਅਤੇ ਭਵਿੱਖ ਵਿੱਚ ਵੀ ਕਰਦੇ ਰਹਾਂਗੇ। ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਥਾਵਾਂ ‘ਤੇ ਮਹਾਂਪੰਚਾਇਤਾਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਹਾਂਪੰਚਾਇਤਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ ਵਿੱਚ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂ ਪਹੁੰਚ ਰਹੇ ਹਨ।