ਪੰਜਾਬ ‘ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਚਲਾਈਆਂ ਗੋਲੀਆਂ
ਤਰਨਤਾਰਨ, 9 ਜਨਵਰੀ, ਦੇਸ਼ ਕਲਿਕ ਬਿਊਰੋ :
ਤਰਨਤਾਰਨ ਤੋਂ ਅੱਜ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਜਿੱਥੇ ਅਣਪਛਾਤੇ ਲੋਕਾਂ ਨੇ ਸ਼ਿਵ ਸੈਨਾ ਬਾਲ ਠਾਕਰੇ ਦੇ ਪ੍ਰਦੇਸ਼ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ। ਜਾਣਕਾਰੀ ਅਨੁਸਾਰ, ਲਗਭਗ ਅੱਧਾ ਦਰਜਨ ਰਾਊਂਡ ਫਾਇਰ ਕੀਤੇ ਗਏ ਹਨ, ਜਿਨ੍ਹਾਂ ਦੇ ਨਿਸ਼ਾਨ ਘਰ ਦੇ ਗੇਟ ’ਤੇ ਵੀ ਨਜ਼ਰ ਆ ਰਹੇ ਹਨ।
ਇਸ ਘਟਨਾ ਤੋਂ ਬਾਅਦ ਪਰਿਵਾਰ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਅਸ਼ਵਨੀ ਕੁਮਾਰ ਕੁੱਕੂ ਨੇ ਦੱਸਿਆ ਕਿ ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਨੂੰ ਇੱਕ ਕਰੋੜ ਰੁਪਏ ਦੀ ਫਿਰੌਤੀ ਲਈ ਫੋਨ ਆ ਰਹੇ ਹਨ। ਫੋਨ ਕਰਨ ਵਾਲਿਆਂ ਨੇ ਖੁਦ ਨੂੰ ਖਾਲਿਸਤਾਨ ਸਮਰਥਕ ਦੱਸਿਆ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Published on: ਜਨਵਰੀ 9, 2025 4:26 ਬਾਃ ਦੁਃ