ਬਾਲ ਅਧਿਕਾਰ ਕਮਿਸ਼ਨ ਪੰਜਾਬ ਨੇ ਸਕੂਲਾਂ ਦਾ ਸਮਾਂ ਬਦਲਣ ਦੀ ਕੀਤੀ ਸ਼ਿਫਾਰਸ਼
ਚੰਡੀਗੜ੍ਹ: 9 ਜਨਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਬਾਲ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ ਜਿਸ ਵਿੱਚ ਵਧ ਰਹੀ ਠੰਢ ਅਤੇ ਧੁੰਦ ਕਾਰਨ ਪੰਜਾਬ ਸਰਕਾਰ ਨੂੰ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਦੀ ਸ਼ਿਫਾਰਸ਼ ਕੀਤੀ ਹੈ। ਕਮਿਸ਼ਨ ਦੇ ਪੱਤਰ ਵਿੱਚ ਸਕੂਲਾਂ ਦਾ ਸਮਾਂ 31 ਜਨਵਰੀ ਤੱਕ ਸਵੇਰੇ 10 ਵਜੇ ਕਰਨ ਦੀ ਸਿਫਾਰਸ਼ ਕੀਤੀ ਹੈ।