ਰਿਸ਼ਤੇ ਹੋਏ ਤਾਰ-ਤਾਰ, ਭਰਾ ਹੀ ਨਿਕਲਿਆ ਬਜ਼ੁਰਗ ਜੋੜੇ ਦਾ ਹਤਿਆਰਾ

ਪੰਜਾਬ

ਰਿਸ਼ਤੇ ਹੋਏ ਤਾਰ-ਤਾਰ, ਭਰਾ ਹੀ ਨਿਕਲਿਆ ਬਜ਼ੁਰਗ ਜੋੜੇ ਦਾ ਹਤਿਆਰਾ

ਬਠਿੰਡਾ, 9 ਜਨਵਰੀ, ਦੇਸ਼ ਕਲਿਕ ਬਿਊਰੋ :
ਬਠਿੰਡਾ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਭਰਾ ਨੇ ਹੀ ਆਪਣੇ ਭਰਾ ਅਤੇ ਭਰਜਾਈ ਦਾ ਕਤਲ ਕਰ ਦਿੱਤਾ। ਇਸ ਮਾਮਲੇ ਸਬੰਧੀ ਅੱਜ ਐਸਐਸਪੀ ਅਮਨੀਤ ਕੌਂਡਲ ਨੇ ਮਿੰਨੀ ਸਕੱਤਰੇਤ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ 6 ਜਨਵਰੀ ਨੂੰ ਪਿੰਡ ਵਿਧਾਨਲਾ ਵਿੱਚ ਇੱਕ ਬਜ਼ੁਰਗ ਜੋੜੇ ਦੇ ਕਤਲ ਸਬੰਧੀ 7 ਜਨਵਰੀ ਨੂੰ ਕੇਸ ਦਰਜ ਕੀਤਾ ਗਿਆ ਸੀ।
ਇਸ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਗਈ, ਜਿਸ ਦੌਰਾਨ ਪੁੱਛਗਿੱਛ ‘ਚ ਸਾਹਮਣੇ ਆਇਆ ਕਿ ਛੋਟੇ ਭਰਾ ਨੇ ਹੀ ਦੋਵਾਂ ਦਾ ਕਤਲ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਜਿਸ ਕਾਰਨ ਛੋਟੇ ਭਰਾ ਬਿਕਰਮ ਸਿੰਘ ਨੇ ਪਹਿਲਾਂ ਆਪਣੀ ਭਰਜਾਈ ਅਮਰਜੀਤ ਕੌਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਅਤੇ ਫਿਰ ਘਰ ਵਿੱਚ ਲੁੱਕ ਗਿਆ।ਜਦੋਂ ਉਸ ਦਾ ਭਰਾ ਦੁੱਧ ਲੈ ਕੇ ਆਇਆ ਤਾਂ ਉਸ ਨੇ ਪਿੱਛਿਓਂ ਹਮਲਾ ਕਰਕੇ ਉਸ ਨੂੰ ਵੀ ਮਾਰ ਦਿੱਤਾ।
ਪਤੀ-ਪਤਨੀ ਦਾ ਕਤਲ ਕਰਨ ਵਾਲਾ ਬਿਕਰਮ ਸਿੰਘ (58) ਖੇਤੀ ਦੇ ਨਾਲ-ਨਾਲ ਰਾਮਪੁਰਾ ਦੇ ਇੱਕ ਨਿੱਜੀ ਸਕੂਲ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।