ਲੁਧਿਆਣਾ, 10 ਜਨਵਰੀ, ਦੇਸ਼ ਕਲਿੱਕ ਬਿਓਰੋ :
ਲੁਧਿਆਣਾ ਵਿੱਚ ਅੱਜ ਭਾਜਪਾ ਅਤੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਦੋਵਾਂ ਪਾਰਟੀਆਂ ਦੇ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ‘ਆਪ’ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੁਧਿਆਣਾ ਦੇ ਵਾਰਡ ਨੰਬਰ 42 ਤੋਂ ਕੌਂਸਲਰ ਜਗਮੀਤ ਸਿੰਘ ਨੋਨੀ, ਅਤੇ ਵਾਰਡ ਨੰਬਰ 45 ਤੋਂ ਕੌਂਸਲਰ ਪਰਮਜੀਤ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਵਾਰਡ ਨੰਬਰ 21 ਤੋਂ ਕੌਂਸਲਰ ਅਨੀਤਾ ਨਨਚਾਹਲ ਜੀ ਅਤੇ ਕਰਨ ਨਨਚਾਹਲ ਜੀ ਨੇ ਵੀ ਕੀਤੀ ਘਰ ਵਾਪਸੀ। ਇਹ ਸ਼ਮੂਲੀਅਤ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਜੀ ਦੀ ਮੌਜੂਦਗੀ ਵਿੱਚ ਹੋਈ। ਅਸੀਂ ਆਮ ਆਦਮੀ ਪਾਰਟੀ ਦੇ ਵਿੱਚ ਸਭ ਦਾ ਸਵਾਗਤ ਕਰਦੇ ਹਾਂ।