ਪੰਜਾਬ ‘ਚ ਕਣਕ ਦੀ ਕਿੱਲਤ, ਕਈ ਆਟਾ ਮਿੱਲਾਂ ਬੰਦ ਹੋਈਆਂ, ਰੇਟ ਅਸਮਾਨੀ ਚੜ੍ਹੇ

ਪੰਜਾਬ

ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿਕ ਬਿਊਰੋ :
ਇਨ੍ਹੀਂ ਦਿਨੀਂ ਪੰਜਾਬ ‘ਤੇ ਕਣਕ ਸੰਕਟ ਦੇ ਬੱਦਲ ਮੰਡਰਾਉਣ ਲੱਗੇ ਹਨ। ਕਣਕ ਦੀ ਕਿੱਲਤ ਕਾਰਨ ਜ਼ਿਆਦਾਤਰ ਆਟਾ ਮਿੱਲਾਂ ਬੰਦ ਹੋ ਗਈਆਂ ਹਨ। ਜਿਸ ਕਾਰਨ ਆਟਾ ਦਾ ਪ੍ਰੋਡਕਸ਼ਨ ਨਹੀਂ ਹੋ ਰਿਹਾ। ਇਹੀ ਕਾਰਨ ਹੈ ਕਿ ਆਟੇ ਦੇ ਰੇਟ 40 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਏ ਹਨ। ਪੰਜਾਬ ਰੋਲਰਜ਼ ਫਲੋਰ ਮਿੱਲ ਐਸੋਸੀਏਸ਼ਨ ਵੱਲੋਂ ਕੇਂਦਰ ਸਰਕਾਰ ਤੋਂ ਇਸ ਦੇ ਹੱਲ ਦੀ ਮੰਗ ਕੀਤੀ ਗਈ ਹੈ।
ਪੰਜਾਬ ਰੋਲਰਜ਼ ਫਲੋਰ ਮਿੱਲ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਕੁਮਾਰ ਘਈ ਨੇ ਕਿਹਾ ਕਿ ਦੂਜੇ ਰਾਜਾਂ ਤੋਂ ਕਣਕ ਦੀ ਆਮਦ ਨੂੰ ਲੈ ਕੇ ਪੰਜਾਬ ਵਿੱਚ ਕਾਫੀ ਸਮਾਂ ਪਹਿਲਾਂ ਕਣਕ ਦੀ ਕਮੀ ਹੋ ਗਈ ਹੈ। ਇਸ ਕਾਰਨ ਆਟੇ ਦੀਆਂ ਕੀਮਤਾਂ ਲਗਾਤਾਰ ਰਿਕਾਰਡ ਤੋੜ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਐਫਸੀਆਈ ਵੱਲੋਂ ਰਾਜਾਂ ਨੂੰ ਕਣਕ ਦੀ ਸਪਲਾਈ ਕੀਤੀ ਜਾਂਦੀ ਹੈ ਪਰ ਇਸ ਵਾਰ ਟੈਂਡਰ ਨਾ ਹੋਣ ਕਾਰਨ ਇਸ ਵਿੱਚ ਦੇਰੀ ਹੋਈ ਹੈ। ਸਟਾਕ ਕਿਸੇ ਕੋਲ ਨਹੀਂ ਹੈ। ਜਿਸ ਕਾਰਨ ਪੰਜਾਬ ਵਿੱਚ ਆਟੇ ਦੀ ਕਿੱਲਤ ਹੋ ਗਈ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।