ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ

ਪੰਜਾਬ

ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿੱਕ ਬਿਓਰੋ :

ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਅੱਜ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਮੀਟਿੰਗ ਚਲ ਰਹੀ ਹੈ। ਅੱਜ ਦੀ ਵਰਕਿੰਗ ਨੇ ਸੁਖਬੀਰ ਸਿੰਘ ਬਾਦਲ ਦਾ ਪ੍ਰਧਾਨਗੀ ਤੋਂ ਦਿੱਤਾ ਗਿਆ ਅਸਤੀਫਾ ਪ੍ਰਵਾਨ ਕਰ ਲਿਆ ਹੈ। ਸੁਖਬੀਰ ਸਿੰਘ ਬਾਦਲ ਵੱਲੋਂ 16 ਨਵੰਬਰ 2024 ਨੂੰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ ਆਇਆ ਸਾਹਮਣੇ

ਸੁਖਬੀਰ ਸਿੰਘ ਬਾਦਲ 1996 ’ਚ ਫਰੀਦਕੋਟ ਤੋਂ ਐਮ ਐਲ ਏ ਚੁਣੇ ਗਏ ਸਨ ਅਤੇ ਉਹ 1998 ਤੇ 2004 ’ਚ ਵੀ ਫਰੀਦਕੋਟ ਤੋਂ ਐਮ ਪੀ ਰਹੇ। 2008 ’ਚ ਉਹ ਸਭ ਤੋਂ ਛੋਟੀ ਉਮਰ ਦੇ ਅਕਾਲੀ ਦਲ ਦੇ ਪ੍ਰਧਾਨ ਬਣੇ ਅਤੇ 2009, 2012 ਤੋਂ 2017 ਤੋਂ ਜਲਾਲਾਬਾਦ ਤੋਂ ਅਕਾਲੀ ਦਲ ਦੇ ਵਿਧਾਇਕ ਚੁਣੇ ਗਏ ਅਤੇ 2019 ਤੋਂ ਫਿਰਜ਼ਪੁਰ ਤੋਂ ਐਮ ਪੀ ਚੁਣੇ ਗਏ।

ਉਨ੍ਹਾਂ ਨੇ 16 ਨਵੰਬਰ ਨੂੰ ਅਸਤੀਫਾ ਦਿੱਤਾ ਸੀ ਜਿਸ ਨੂੰ ਵਰਕਿੰਗ ਕਮੇਟੀ ਨੇ ਅਜੇ ਤੱਕ ਪ੍ਰਵਾਨ ਨਹੀਂ ਕੀਤਾ ਸੀ। ਦੋ ਦਸੰਬਰ 2024 ਨੂੰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿੱਚ 5 ਸਿੰਘ ਸਾਹਿਬਾਨਾਂ ਨੇ ਹੁਕਮਨਾਮਾ ਜਾਰੀ ਕਰਦੇ ਦਾਗੀ ਅਕਾਲੀ ਨੇਤਾਵਾਂ ਦੇ ਅਸਤੀਫੇ ਪ੍ਰਵਾਨ ਕਰਕੇ ਅਕਾਲ ਤਖਤ ਉਤੇ ਭੇਜਣ ਦਾ ਹੁਕਮਨਾਮਾ ਜਾਰੀ ਕੀਤਾ ਜਿਸ ਨੂੰ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅਜੇ ਤੱਕ ਮਨਜ਼ੂਰ ਨਹੀਂ ਕੀਤਾ ਸੀ।

ਜ਼ਿਕਰਯੋਗ ਹੈ ਕਿ ਜਦੋਂ ਪਿਛਲੇ ਸਮੇਂ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਅਕਾਲੀ ਆਗੂਆਂ ਨੂੰ ਸਜ਼ਾ ਸੁਣਾਈ ਗਈ ਸੀ ਤਾਂ ਉਸ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਵੱਲੋਂ ਇਹ ਆਦੇਸ਼ ਦਿੱਤੇ ਗਏ ਸਨ ਕਿ ਜਿਹੜੇ ਆਗੂਆਂ ਨੇ ਅਸਤੀਫੇ ਦਿੱਤੇ ਹਨ ਉਨ੍ਹਾਂ ਨੂੰ ਵਰੀਕਿੰਗ ਕਮੇਟੀ ਵੱਲੋਂ ਪ੍ਰਵਾਨ ਕਰ ਲਿਆ ਜਾਵੇ।

2008 ਤੋਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਬਣੇ ਸੁਖਬੀਰ ਸਿੰਘ ਬਾਦਲ ਦਾ ਅੱਜ ਅਸਤੀਫਾ ਮਨਜ਼ੂਰ ਕਰ ਲਿਆ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।