ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿੱਕ ਬਿਓਰੋ :
ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਅੱਜ ਅਸਤੀਫਾ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਨੂੰ 5 ਸਾਲ ਪਹਿਲਾਂ ਪਾਰਟੀ ਵੱਲੋਂ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਸੀ। ਉਨ੍ਹਾਂ ਕਿਹਾ ਮੈਂ ਦਿਲੋਂ ਜੋ ਹੋ ਸਕਦਾ ਸੀ ਪਾਰਟੀ ਲਈ ਉਹ ਕੰਮ ਕੀਤਾ। ਪਾਰਟੀ ਵਰਕਰਾਂ ਤੇ ਆਗੂਆਂ ਨੇ ਮੇਰਾ ਪੂਰਾ ਸਾਥ ਦਿੱਤਾ, ਮੈਂ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਜਦੋਂ ਅਕਾਲ ਤਖਤ ਸਾਹਿਬ ਉਤੇ ਪੇਸ਼ ਹੋਣਾ ਸੀ ਤਾਂ ਮੈਂ ਇਕ ਨਿਮਾਣੇ ਸਿੱਖ ਵਜੋਂ ਪੇਸ਼ ਹੋਣਾ ਚਾਹੁੰਦਾ ਸੀ, ਇਸ ਲਈ ਮੈਂ ਆਪਣਾ ਅਸਤੀਫਾ ਦੇ ਦਿੱਤਾ ਸੀ। ਮੈਂ ਸਾਰੀ ਵਰਕਿੰਗ ਕਮੇਟੀ ਦਾ ਧੰਨਵਾਦ ਕਰ ਲਈ ਆਇਆ ਹਾਂ।
Published on: ਜਨਵਰੀ 10, 2025 5:45 ਬਾਃ ਦੁਃ