ਬੇਰੁਜ਼ਗਾਰ ਬਾਲ਼ਣਗੇ ਸਰਕਾਰੀ ਲਾਰਿਆਂ ਦੀ ਲੋਹੜੀ: ਬੇਰੁਜ਼ਗਾਰ ਸਾਂਝਾ ਮੋਰਚਾ

Punjab

ਬੇਰੁਜ਼ਗਾਰ ਬਾਲ਼ਣਗੇ ਸਰਕਾਰੀ ਲਾਰਿਆਂ ਦੀ ਲੋਹੜੀ: ਬੇਰੁਜ਼ਗਾਰ ਸਾਂਝਾ ਮੋਰਚਾ 

ਦਲਜੀਤ ਕੌਰ 

ਸੰਗਰੂਰ, 10 ਜਨਵਰੀ, 2025: ਪੰਜਾਬ ਦੀ ਆਮ ਆਦਮੀ ਪਾਰਟੀ  ਸਰਕਾਰ ਨੇ ਚੋਣਾਂ ਮੌਕੇ ਪੰਜਾਬ ਦੇ ਵਿਭਿੰਨ ਵਰਗਾਂ ਸਮੇਤ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੇ ਵੱਡੇ- ਵੱਡੇ ਵਾਅਦੇ ਕੀਤੇ ਸਨ। ਜਿਹੜੇ ਕਿ ਕਰੀਬ ਤਿੰਨ ਸਾਲ ਵਿੱਚ ਲਾਰੇ ਸਾਬਤ ਹੋ ਚੁੱਕੇ ਹਨ। ਪੰਜਾਬ ਦੀਆਂ ਵੱਖ-ਵੱਖ ਸ਼ਰੇਣੀਆਂ ਦੇ ਬੇਰੁਜ਼ਗਾਰਾਂ ਨੇ ‘ਬੇਰੁਜ਼ਗਾਰ ਸਾਂਝੇ ਮੋਰਚੇ’ ਦੀ ਅਗਵਾਈ ਵਿੱਚ ਲੋਹੜੀ ਮੌਕੇ ਪੰਜਾਬ ਦੇ ਕਰੀਬ ਅੱਧੀ ਦਰਜਨ ਮੰਤਰੀਆਂ ਦੀਆਂ ਕੋਠੀਆਂ ਅੱਗੇ ਸਰਕਾਰੀ ਲਾਰੇ ਫੂਕ ਕੇ ਸੰਘਰਸ਼ੀ ਲੋਹੜੀ ਮਨਾਉਣ ਦਾ ਐਲਾਨ ਕੀਤਾ ਹੈ।

ਇਸੇ ਤਹਿਤ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾ ਆਗੂਆਂ  ਸੁਖਵਿੰਦਰ ਸਿੰਘ ਢਿੱਲਵਾਂ, ਜਸਵੰਤ ਘੁਬਾਇਆ ਅਤੇ ਰਮਨ ਕੁਮਾਰ ਮਲੋਟ ਨੇ ਦੱਸਿਆ ਕਿ ਬੇਰੁਜ਼ਗਾਰ ਅਮਨ ਸੇਖਾ ਅਤੇ ਹਰਜਿੰਦਰ ਝੁਨੀਰ ਦੀ ਅਗਵਾਈ ਵਿੱਚ ਬੇਰੁਜ਼ਗਾਰ ਸਥਾਨਕ ਵੇਰਕਾ ਮਿਲਕ ਪਲਾਂਟ ਵਿਖੇ ਇਕੱਠੇ ਹੋਣ ਉਪਰੰਤ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਕੋਠੀ ਅੱਗੇ 12 ਜਨਵਰੀ ਨੂੰ ਦੁਪਹਿਰ 12 ਵਜੇ ਲਾਰੇ ਫੂਕ ਕੇ  ਮੁਜਾਹਰਾ ਕਰਨਗੇ।

ਬੇਰੁਜ਼ਗਾਰ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਤਿੰਨ ਸਾਲ ਤੋਂ ਉਮਰ ਹੱਦ ਵਿੱਚ ਛੋਟ ਦੇਣ ਦਾ ਲਾਰਾ ਲਾਉਂਦੇ ਆ ਰਹੇ ਹਨ, ਪਰ ਵਾਅਦੇ ਅਨੁਸਾਰ ਸਿਹਤ ਅਤੇ ਸਿੱਖਿਆ ਵਿਭਾਗ ਵਿੱਚ ਕੋਈ ਭਰਤੀ ਨਹੀਂ ਕੀਤੀ ਅਤੇ ਨਾ ਹੀ ਮਲਟੀ ਪਰਪਜ਼ ਹੈਲਥ ਵਰਕਰ (ਪੁਰਸ਼), ਮਾਸਟਰ ਕਾਡਰ, ਈ. ਟੀ. ਟੀ. ਅਤੇ ਲੈਕਚਰਾਰ ਦੀਆਂ ਭਰਤੀਆਂ ਵਿੱਚ ਉਮਰ ਹੱਦ ਛੋਟ ਦੇਣ ਬਾਰੇ ਕੋਈ ਨੋਟੀਫਿਕੇਸ਼ਨ ਜਾਰੀ ਕਰਕੇ, ਮਾਸਟਰ ਕੇਡਰ ਵਿੱਚ 55% ਦੀ ਬੇਤੁਕੀ ਸ਼ਰਤ ਰੱਦ ਕਰਕੇ ਭਰਤੀ ਦਾ ਇਸ਼ਤਿਹਾਰ ਦਿੱਤਾ ਗਿਆ ਹੈ। 

ਉਹਨਾਂ ਦੱਸਿਆ ਕਿ ਉਕਤ ਲਾਰਿਆਂ ਦੀ ਪੰਡ ਫੂਕ ਕੇ ਸੰਘਰਸ਼ੀ ਲੋਹੜੀ ਮਨਾਉਂਦੇ ਬੇਰੁਜ਼ਗਾਰ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਣ ਦਾ ਆਗਾਜ਼ ਕਰਨਗੇ।

ਬੇਰੁਜ਼ਗਾਰ ਸਾਂਝੇ ਮੋਰਚੇ  ਦੀਆਂ ਮੰਗਾਂ:-

1. ਮਾਸਟਰ ਕੇਡਰ ਦੇ ਸਾਰੇ ਵਿਸ਼ਿਆਂ ਦੀਆਂ ਸਾਰੀਆਂ ਖਾਲੀ ਅਸਾਮੀਆਂ ਉੱਤੇ ਉਮਰ ਹੱਦ ਛੋਟ ਦੇ ਕੇ ਭਰਤੀ ਕੀਤੀ ਜਾਵੇ।

2. ਲੈਕਚਰਾਰ ਦੀਆਂ ਰੱਦ ਕੀਤੀਆਂ 343 ਪੋਸਟਾਂ ਵਿੱਚ ਬਾਕੀ ਵਿਸ਼ਿਆਂ ਦੀਆਂ ਅਸਾਮੀਆਂ ਐਡ ਕਰਕੇ, ਉਮਰ ਹੱਦ ਛੋਟ ਦੇ ਕੇ ਭਰਤੀ ਕੀਤੀ ਜਾਵੇ।

3. ਮਾਸਟਰ ਕੇਡਰ ਵਿੱਚ ਥੋਪੀ ਗਰੈਜੁਏਸ਼ਨ ਵਿੱਚੋ 55 ਪ੍ਰਤੀਸ਼ਤ ਲਾਜ਼ਮੀ ਅੰਕਾਂ ਵਾਲੀ  ਬੇਤੁਕੀ ਸ਼ਰਤ ਰੱਦ ਕੀਤੀ ਜਾਵੇ।

4. ਆਰਟ ਐਂਡ ਕਰਾਫਟ ਦੀਆਂ 250 ਜਾਰੀ ਅਸਾਮੀਆਂ ਦਾ ਲਿਖਤੀ ਪੇਪਰ ਲੈਕੇ ਤੁਰੰਤ ਮੁਕੰਮਲ ਕੀਤਾ ਜਾਵੇ।

5. ਮਾਸਟਰ ਕੇਡਰ ਅਤੇ ਲੈਕਚਰਾਰ ਭਰਤੀ ਵਿੱਚ ਕੰਬੀਨੇਸ਼ਨ ਦਰੁਸਤ ਕੀਤੇ ਜਾਣ।

6. ਸਿਹਤ ਵਿਭਾਗ ਵਿੱਚ ਖਾਲੀ ਮਲਟੀ ਪਰਪਜ਼ ਹੈਲਥ ਵਰਕਰ ਦੀਆਂ ਸਾਰੀਆਂ ਖਾਲੀ ਅਸਾਮੀਆਂ ਉੱਤੇ ਉਮਰ ਹੱਦ ਛੋਟ ਦੇ ਕੇ ਭਰਤੀ ਕੀਤੀ ਜਾਵੇ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।