ਕਪੂਰਥਲਾ : ਦੋ ਥਾਂਈਂ ਚੱਲੀਆਂ ਗੋਲੀਆਂ 2 ਵਿਅਕਤੀ ਜ਼ਖ਼ਮੀ
ਕਪੂਰਥਲਾ, 11 ਜਨਵਰੀ, ਦੇਸ਼ ਕਲਿਕ ਬਿਊਰੋ :
ਕਪੂਰਥਲਾ ‘ਚ ਬੀਤੀ ਦੇਰ ਰਾਤ ਗੈਂਗ ਵਾਰ ਦੀਆਂ ਦੋ ਵੱਖ-ਵੱਖ ਘਟਨਾਵਾਂ ਸਾਹਮਣੇ ਆਈਆਂ ਹਨ। ਭੁਲੱਥ ਉਪ ਮੰਡਲ ਦੇ ਪਿੰਡ ਸ਼ਾਦੀਪੁਰ ਅਤੇ ਨੰਗਲ ਲੁਬਾਣਾ ਵਿੱਚ ਵਾਪਰੀਆਂ ਘਟਨਾਵਾਂ ਵਿੱਚ ਦੋ ਵਿਅਕਤੀ ਜ਼ਖ਼ਮੀ ਹੋ ਗਏ। ਡੀਐਸਪੀ ਕਰਨੈਲ ਸਿੰਘ ਅਨੁਸਾਰ ਪਿੰਡ ਸ਼ਾਦੀਪੁਰ ਵਿੱਚ ਪੁਰਾਣੀ ਰੰਜਿਸ਼ ਕਾਰਨ ਦੋ ਗੁੱਟਾਂ ਵਿੱਚ ਗੋਲੀਬਾਰੀ ਹੋਈ ਸੀ। ਜਿਸ ਵਿੱਚ ਇੱਕ ਨੌਜਵਾਨ ਜ਼ਖਮੀ ਹੋ ਗਿਆ।ਦੋਵਾਂ ਧੜਿਆਂ ਖਿਲਾਫ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।
ਦੂਜੀ ਘਟਨਾ ਪਿੰਡ ਨੰਗਲ ਲੁਬਾਣਾ ਵਿਖੇ ਵਾਪਰੀ। ਜਿੱਥੇ ਗੋਲੀਬਾਰੀ ‘ਚ ਇਕ ਵਿਅਕਤੀ ਜ਼ਖਮੀ ਹੋ ਗਿਆ। ਪੁਲੀਸ ਅਨੁਸਾਰ ਜ਼ਖ਼ਮੀ ਵਿਅਕਤੀ ਇੱਕ ਮਹੀਨਾ ਪਹਿਲਾਂ ਹੀ ਅਮਰੀਕਾ ਤੋਂ ਵਾਪਸ ਆਇਆ ਸੀ।
ਫਿਲਹਾਲ ਪੁਲਸ ਜ਼ਖਮੀ ਵਿਅਕਤੀ ਦੇ ਪਰਿਵਾਰ ਵਾਲਿਆਂ ਤੋਂ ਜਾਣਕਾਰੀ ਇਕੱਠੀ ਕਰ ਰਹੀ ਹੈ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।