ਗ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮਾਈ ਭਾਗੋ ਜੀ ਅਤੇ 40 ਮੁਕਤਿਆਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਕੀਤਰਨ ਦਰਬਾਰ 14 ਜਨਵਰੀ ਨੂੰ
ਐੱਸ.ਏ.ਐੱਸ ਨਗਰ : 11 ਜਨਵਰੀ, ਦੇਸ਼ ਕਲਿੱਕ ਬਿਓਰੋ
ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮਾਈ ਭਾਗੋ ਜੀ ਅਤੇ 40 ਮੁਕਤਿਆਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਕੀਤਰਨ ਦਰਬਾਰ 14 ਜਨਵਰੀ ਨੂੰ ਬੜੀ ਸ਼ਰਧਾ ਭਾਵਨਾ ਕਰਵਾਇਆ ਜਾ ਰਿਹਾ ਹੈ । ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅਲੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ, ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ । ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।