ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਗੋਲੀ ਲੱਗਣ ਨਾਲ ਮੌਤ
ਲੁਧਿਆਣਾ, 11 ਜਨਵਰੀ, ਦੇਸ਼ ਕਲਿਕ ਬਿਊਰੋ :
ਆਮ ਆਦਮੀ ਪਾਰਟੀ (ਆਪ) ਦੇ ਹਲਕਾ ਪੱਛਮੀ ਲੁਧਿਆਣਾ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਘਟਨਾ ਰਾਤ ਕਰੀਬ 12 ਵਜੇ ਦੀ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੋਗੀ ਘਰ ਵਿੱਚ ਆਪਣੀ ਲਾਇਸੈਂਸੀ ਪਿਸਤੌਲ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਗੋਲੀ ਚੱਲ ਗਈ। ਗੋਲੀ ਸਿਰ ‘ਚੋਂ ਲੰਘ ਗਈ।
ਪੁਲੀਸ ਅਧਿਕਾਰੀ ਅਤੇ ਪਰਿਵਾਰਕ ਮੈਂਬਰ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਦਯਾਨੰਦ ਮੈਡੀਕਲ ਹਸਪਤਾਲ (ਡੀਐਮਸੀ) ਲੈ ਗਏ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਦਾ ਪਤਾ ਲੱਗਦਿਆਂ ਹੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ, ਗੋਗੀ ਦੇ ਘਰ ਪਹੁੰਚ ਗਏ।
ਏਡੀਸੀਪੀ ਜਸਕਰਨ ਸਿੰਘ ਤੇਜਾ ਨੇ ਦੱਸਿਆ ਕਿ ਵਿਧਾਇਕ ਦੀ ਮੌਤ ਕਿਨ੍ਹਾਂ ਹਾਲਾਤਾਂ ‘ਚ ਹੋਈ, ਇਹ ਕਹਿਣਾ ਜਲਦਬਾਜ਼ੀ ਹੋਵੇਗੀ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
Published on: ਜਨਵਰੀ 11, 2025 7:11 ਪੂਃ ਦੁਃ