‘ਆਪ’ ਵਿਧਾਇਕ ਦੀ ਮੌਤ ‘ਤੇ ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ
ਚੰਡੀਗੜ੍ਹ, 11 ਜਨਵਰੀ, ਦੇਸ਼ ਕਲਿੱਕ ਬਿਓਰੋ :
ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਦੁਖਦਾਈ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ।
ਵਾਹਿਗੁਰੂ ਵਾਹਿਗੁਰੂ
Published on: ਜਨਵਰੀ 11, 2025 12:40 ਬਾਃ ਦੁਃ