ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਗੱਡੀ ਨਾਲ ਵਾਪਰਿਆ ਹਾਦਸਾ, ਗੰਨਮੈਨ ਜ਼ਖ਼ਮੀ
ਬਾਘਾਪੁਰਾਣਾ, 11 ਜਨਵਰੀ, ਦੇਸ਼ ਕਲਿਕ ਬਿਊਰੋ :
ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਗੱਡੀ ਦਿੱਲੀ ਜਾਂਦੇ ਸਮੇਂ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ।
ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਬੀਤੀ ਰਾਤ ਦਿੱਲੀ ਜਾ ਰਹੇ ਸਨ ਤਾਂ ਜੀਂਦ ਨੇੜੇ ਉਨ੍ਹਾਂ ਦੀ ਸਰਕਾਰੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ।
ਵਿਧਾਇਕ ਦੁਰਘਟਨਾ ਵਿੱਚ ਵਾਲ-ਵਾਲ ਬਚ ਗਏ ਕਿਉਂਕਿ ਉਹ ਕਿਸੇ ਹੋਰ ਵਾਹਨ ਵਿੱਚ ਜਾ ਰਹੇ ਸਨ। ਉਨ੍ਹਾਂ ਦਾ ਗੰਨਮੈਨ, ਜੋ ਸਰਕਾਰੀ ਗੱਡੀ ਵਿੱਚ ਸਫ਼ਰ ਕਰ ਰਿਹਾ ਸੀ, ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।