ਸਪੀਕਰ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਪੰਜਾਬ

ਸਪੀਕਰ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 11 ਜਨਵਰੀ: ਦੇਸ਼ ਕਲਿੱਕ ਬਿਓਰੋ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ 57 ਸਾਲਾ ਸ੍ਰੀ ਗੁਰਪ੍ਰੀਤ ਗੋਗੀ ਸਾਲ 2022 ‘ਚ ਲੁਧਿਆਣਾ ਪੱਛਮੀ ਤੋਂ  ਵਿਧਾਇਕ ਚੁਣੇ ਗਏ ਸਨ। ਸਪੀਕਰ ਨੇ ਇਸ ਬੇਵਕਤ ਅਕਾਲ ਚਲਾਣੇ ‘ਤੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਬੀਤੇ ਕੱਲ ਹੀ ਸ੍ਰੀ ਗੋਗੀ ਜੀ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੂੰ ਮਿਲਕੇ ਬੁੱਢੇ ਨਾਲੇ ਨੂੰ ਮੁੜ ਬੁੱਢਾ ਦਰਿਆ ਬਣਾਉਣ ਦੇ ਕਾਰਜਾਂ ਸਬੰਧੀ ਲੰਬਾ ਸਮਾਂ ਵਿਚਾਰ ਚਰਚਾ ਕੀਤੀ ਸੀ।

ਸਪੀਕਰ ਨੇ ਕਿਹਾ ਕਿ ਬਤੌਰ ਆਗੂ ਸਮਾਜ ਲਈ ਅਤੇ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਖੇਤਰ ਲਈ ਕੀਤੀਆਂ ਸੇਵਾਵਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।

ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।