ਜਸਵੰਤ ਸਿੰਘ ਖਾਲੜਾ ‘ਤੇ ਆਧਾਰਿਤ ਦਿਲਜੀਤ ਦੋਸਾਂਝ ਦੀ ਨਵੀਂ ਫ਼ਿਲਮ ‘ਪੰਜਾਬ-95’ ਅਗਲੇ ਮਹੀਨੇ ਹੋਵੇਗੀ ਰਿਲੀਜ਼

ਮਨੋਰੰਜਨ

ਜਸਵੰਤ ਸਿੰਘ ਖਾਲੜਾ ‘ਤੇ ਆਧਾਰਿਤ ਦਿਲਜੀਤ ਦੋਸਾਂਝ ਦੀ ਨਵੀਂ ਫ਼ਿਲਮ ‘ਪੰਜਾਬ-95’ ਅਗਲੇ ਮਹੀਨੇ ਹੋਵੇਗੀ ਰਿਲੀਜ਼

ਚੰਡੀਗੜ੍ਹ, 11 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਨੇ ਆਪਣੀ ਨਵੀਂ ਚਰਚਿਤ ਫਿਲਮ ‘ਪੰਜਾਬ-95’ ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ। ਇਹ ਫਿਲਮ ਫਰਵਰੀ 2025 ‘ਚ ਰਿਲੀਜ਼ ਹੋਵੇਗੀ। ਇਸ ਗੱਲ ਦੀ ਜਾਣਕਾਰੀ ਖੁਦ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ।
ਹਾਲਾਂਕਿ ਇਹ ਫਿਲਮ ਫਰਵਰੀ ‘ਚ ਕਿਸ ਦਿਨ ਰਿਲੀਜ਼ ਹੋਵੇਗੀ, ਇਸ ਬਾਰੇ ਅਜੇ ਉਨ੍ਹਾਂ ਨੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਇਹ ਫਿਲਮ ਪ੍ਰਸਿੱਧ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ ਅਤੇ ਅੱਤਵਾਦ ਦੇ ਦੌਰ ਨੂੰ ਦਰਸਾਉਂਦੀ ਹੈ।
ਦਿਲਜੀਤ ਦੋਸਾਂਝ ਇਸ ਫਿਲਮ ‘ਚ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾਅ ਰਹੇ ਹਨ, ਜੋ ਉਨ੍ਹਾਂ ਦੇ ਕਰੀਅਰ ਦੀ ਸਭ ਤੋਂ ਅਹਿਮ ਭੂਮਿਕਾਵਾਂ ‘ਚੋਂ ਇਕ ਮੰਨੀ ਜਾਂਦੀ ਹੈ। ਦਿਲਜੀਤ ਨੇ ਹਾਲ ਹੀ ‘ਚ ਫਿਲਮ ਨਾਲ ਜੁੜੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ, ਜਿਸ ਦੇ ਨਾਲ ਉਸ ਨੇ ਲਿਖਿਆ- ਮੈਂ ਹਨੇਰੇ ਨੂੰ ਚੁਣੌਤੀ ਦਿੰਦਾ ਹਾਂ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।