ਪੁਲਿਸ ਨੇ ਮੁਕਾਬਲੇ ਤੋਂ ਬਾਅਦ ਜ਼ਖਮੀ ਹਾਲਤ ‘ਚ ਦੋ ਬਦਮਾਸ਼ ਕੀਤੇ ਗ੍ਰਿਫਤਾਰ
ਚੰਡੀਗੜ੍ਹ, 11 ਜਨਵਰੀ, ਦੇਸ਼ ਕਲਿਕ ਬਿਊਰੋ :
ਹਰਿਆਣਾ ਦੇ ਹਿਸਾਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਇਸ ਵਿੱਚ ਦੋ ਬਦਮਾਸ਼ਾਂ ਨੂੰ ਗੋਲੀ ਲੱਗੀ ਹੈ। ਇਸ ਤੋਂ ਬਾਅਦ ਪੁਲਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਨੂੰ ਹਾਂਸੀ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਹਾਂਸੀ ‘ਚ ਹਿਸਾਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਰਾਤ ਕਰੀਬ ਡੇਢ ਵਜੇ ਹੋਏ ਇਸ ਮੁਕਾਬਲੇ ‘ਚ ਹਾਂਸੀ ਸਪੈਸ਼ਲ ਸਟਾਫ ਦੀ ਟੀਮ ਨੇ ਅਮਨ ਉਰਫ ਅਜੈ ਵਾਸੀ ਭੈਣੀ ਅਮੀਰਪੁਰ ਅਤੇ ਉਸ ਦੇ ਸਾਥੀ ਰਾਹੁਲ ਪੇਟਵਾੜ ਨੂੰ ਕਾਬੂ ਕੀਤਾ ਹੈ।
ਪੁਲਸ ਨੇ ਬਦਮਾਸ਼ਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਸੀ ਪਰ ਉਨ੍ਹਾਂ ਨੇ ਟੀਮ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ। ਦੋਵੇਂ ਬਦਮਾਸ਼ਾਂ ਦੇ ਪੈਰਾਂ ਵਿੱਚ ਗੋਲੀਆਂ ਲੱਗੀਆਂ ਹਨ। ਪੁਲੀਸ ਨੇ ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ। ਉਨ੍ਹਾਂ ਨੇ 7 ਦਿਨ ਪਹਿਲਾਂ ਨੌਜਵਾਨ ਦਾ ਕਤਲ ਕਰ ਦਿੱਤਾ ਸੀ।