ਪੰਜ ਸਾਲ ਪੁਰਾਣੇ ਪੁਲਿਸ ਕੇਸ ਵਿੱਚੋਂ ਅੱਠ ਅਧਿਆਪਕ ਆਗੂ ਬਰੀ

ਪੰਜਾਬ

ਪਟਿਆਲਾ, 11 ਜਨਵਰੀ, ਦੇਸ਼ ਕਲਿੱਕ ਬਿਓਰੋ :

2018-19 ਦੌਰਾਨ ਪਟਿਆਲਾ ਵਿਖੇ ਚੱਲੇ ਵਿਸ਼ਾਲ ਅਧਿਆਪਕ ਸੰਘਰਸ਼ ਦੌਰਾਨ 26 ਫ਼ਰਵਰੀ 2019 ਨੂੰ ਥਾਣਾ ਸਿਵਲ ਲਾਈਨ ਪਟਿਆਲਾ ਵਿਖੇ ਦਰਜ਼ ਕੀਤੇ ਗਏ ਮੁਕੱਦਮਾ ਨੰਬਰ 44 ਵਿੱਚੋਂ ਮਾਣਯੋਗ ਅਦਾਲਤ ਵੱਲੋਂ ਅੱਠ ਅਧਿਆਪਕਾਂ ਨੂੰ ਬਰੀ ਕਰ ਦਿੱਤਾ ਗਿਆ ਹੈ।

 ਜ਼ਿਕਰਯੋਗ ਹੈ ਕਿ ਉਸ ਸਮੇਂ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਪਟਿਆਲਾ ਵੱਲੋਂ ਅਧਿਆਪਕ ਮੰਗਾਂ ਲਈ ਕਰ ਰਹੇ ਅਧਿਆਪਕ ਆਗੂਆਂ ਦੀਆਂ ਕੀਤੀਆਂ ਬਦਲੀਆਂ ਖ਼ਿਲਾਫ਼ ਸਰਵ ਸਿੱਖਿਆ ਅਭਿਆਨ ਦਫ਼ਤਰ ਪਟਿਆਲਾ ਵਿਖੇ 25 ਫ਼ਰਵਰੀ 2019 ਲੱਗੇ ਧਰਨੇ ਤੋਂ ਬਾਅਦ ਅੱਠ ਆਗੂਆਂ (ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਗੌਰਮਿੰਟ ਟੀਚਰਜ਼ ਪੰਜਾਬ ਇਕਾਈ ਪਟਿਆਲਾ  ਦੇ ਜ਼ਿਲਾ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ, ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਹਰਦੀਪ ਟੋਡਰਪੁਰ, ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨੋਜ ਘਈ, ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਤੇ ਸੂਬਾ ਕਨਵੀਨਰ ਅਤਿੰਦਰਪਾਲ ਘੱਗਾ, ਐੱਸ.ਸੀ. ਬੀ.ਸੀ ਅਧਿਆਪਕ ਯੂਨੀਅਨ ਦੇ ਆਗੂ ਗੁਰਪ੍ਰੀਤ ਸਿੰਘ ਗੁਰੂ, ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਤੋਂ ਗੁਰਪ੍ਰੀਤ ਸਿੰਘ ਗੁਰੀ ਅਤੇ ਬਲਕਾਰ ਸਿੰਘ) ਖ਼ਿਲਾਫ਼ ਥਾਣਾ ਸਿਵਲ ਲਾਈਨ ਪਟਿਆਲਾ ਵਿਖੇ ਆਈ.ਪੀ.ਸੀ. ਦੀਆਂ ਧਾਰਾਵਾਂ 353, 342, 186,188 ਅਤੇ 506 ਤਹਿਤ ਮੁਕੱਦਮਾ ਨੰਬਰ 44 ਦਰਜ਼ ਕੀਤਾ ਗਿਆ ਸੀ। 

ਇਸ ਕੇਸ ਵਿੱਚ ਮਾਣਯੋਗ ਅਦਾਲਤ ਵੱਲੋਂ ਬਰੀ ਹੋਣ ਤੋਂ ਬਾਅਦ ਅਧਿਆਪਕ ਆਗੂਆਂ ਵੱਲੋਂ ਇਸ ਕੇਸ ਦੀ ਪੂਰੀ ਮਿਹਨਤ ਨਾਲ ਪੈਰਵਾਈ ਕਰਨ ਵਾਲੇ ਐਡਵੋਕੇਟ ਦਲਵਾਰਾ ਸਿੰਘ ਭਿੰਡਰ, ਐਡਵੋਕੇਟ ਜਸਮੇਲ ਸਿੰਘ ਗਰੇਵਾਲ ਅਤੇ ਉਹਨਾਂ ਦੀਆਂ ਟੀਮਾਂ ਦਾ ਧੰਨਵਾਦ ਕੀਤਾ ਅਤੇ ਆਖਿਆ ਕਿ ਇਸ ਫੈਸਲੇ ਨੇ ਸਾਬਿਤ ਕੀਤਾ ਹੈ ਕਿ ਉਹਨਾਂ ਉੱਤੇ ਦਰਜ਼ ਕੀਤਾ ਗਿਆ ਇਹ ਮੁਕੱਦਮਾ ਤੱਥਾਂ ਨੂੰ ਤੋੜ ਮਰੋੜ ਕੇ ਦਰਜ਼ ਕਰਵਾਇਆ ਗਿਆ ਸੀ। ਉਹਨਾਂ ਆਖਿਆ ਕਿ ਉਹ ਭਵਿੱਖ ਵਿੱਚ ਵੀ ਅਧਿਆਪਕਾਂ ਅਤੇ ਮੁਲਾਜ਼ਮਾਂ ਦੇ ਹੱਕੀ ਮਸਲਿਆਂ ਸੰਬੰਧੀ ਆਵਾਜ਼ ਉਠਾਉਂਦੇ ਰਹਿਣਗੇ।

Published on: ਜਨਵਰੀ 11, 2025 2:56 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।