ਡਿਊਟੀ ਦੌਰਾਨ ਵਾਪਰੇ ਸੜਕ ਹਾਦਸੇ ’ਚ SSF ਮੁਲਾਜ਼ਮ ਦੀ ਮੌਤ, ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

ਪੰਜਾਬ

ਸੰਗਰੂਰ, 12 ਜਨਵਰੀ, ਦੇਸ਼ ਕਲਿੱਕ ਬਿਓਰੋ :

ਬੀਤੇ ਦਿਨੀਂ ਭਵਾਨੀਗੜ੍ਹ ਦੇ ਬਾਲਦ ਕੈਂਚੀਆਂ ਉਤੇ ਵਾਪਰੇ ਇਕ ਹਾਦਸੇ ਵਿੱਚ ਡਿਊਟੀ ਉਤੇ ਤਾਇਨਾਤ ਐਸਐਸਐਫ ਦੇ ਮੁਲਾਜ਼ਮ ਦੀ ਮੌਤ ਹੋ ਗਈ ਅਤੇ ਇਗ ਗੰਭੀਰ ਰੂਪ ਵਿੱਚ ਹਸਪਤਾਲ ਵਿੱਚ ਦਾਖਲ ਹੈ। ਇਸ ਘਟਨਾ ਉਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਪ੍ਰਗਟਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਭਵਾਨੀਗੜ੍ਹ ਦੇ ਬਾਲਦ ਕੈਂਚੀਆਂ ਵਿਖੇ ਬੀਤੇ ਦਿਨੀ ਬਹੁਤ ਮੰਦਭਾਗੀ ਘਟਨਾ ਵਾਪਰੀ, ਡਿਊਟੀ ‘ਤੇ ਤਾਇਨਾਤ SSF ਦੇ ਮੁਲਾਜ਼ਮਾਂ ਦੀ ਗੱਡੀ ਹਾਦਸਾਗ੍ਰਸਤ ਹੋ ਗਈ। ਮੁਲਾਜ਼ਮ ਹਰਸ਼ਵੀਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਤੇ ਜਖ਼ਮੀ ਮੁਲਾਜ਼ਮ ਮਨਦੀਪ ਸਿੰਘ ਜੋਕਿ ਜ਼ੇਰੇ ਇਲਾਜ ਹੈ, ਜਲਦ ਸਿਹਤਯਾਬੀ ਦੀ ਕਾਮਨਾ ਕਰਦੇ ਹਾਂ। ਹਰਸ਼ਵੀਰ ਸਿੰਘ ਦੇ ਪਰਿਵਾਰ ਨਾਲ ਦਿਲੋਂ ਹਮਦਰਦੀ। ਸਰਕਾਰ ਵੱਲੋਂ ਸਹਾਇਤਾ ਰਾਸ਼ੀ ਵਜੋਂ 1 ਕਰੋੜ ਰੁਪਏ ਪਰਿਵਾਰ ਨੂੰ ਦੇਵਾਂਗੇ ਤੇ ਨਾਲ ਹੀ HDFC ਬੈਂਕ ਵੱਲੋਂ ਵੀ ਜੀਵਨ ਬੀਮਾ ਤਹਿਤ 1 ਕਰੋੜ ਰੁਪਏ ਅਲੱਗ ਤੋਂ ਦਿੱਤੇ ਜਾਣਗੇ। ਸਾਰਿਆਂ ਨੂੰ ਅਪੀਲ ਹੈ ਸੰਘਣੀ ਧੁੰਦ ਕਾਰਨ ਸਫ਼ਰ ਦੌਰਾਨ ਬਚਾਅ ਰੱਖੀਏ, ਹਰ ਜਾਨ ਕੀਮਤੀ ਹੈ, ਸੜਕਾਂ ‘ਤੇ ਸਾਵਧਾਨੀ ਵਰਤੀਏ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।