ਮੋਹਾਲੀ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲਿਆਂ ‘ਚ ਬਦਲਿਆ ਮੌਸਮ, ਮੀਂਹ ਨੇ ਠੰਢ ਵਧਾਈ
ਚੰਡੀਗੜ੍ਹ: 12 ਜਨਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਬਦਲ ਗਿਆ ਹੈ। ਪੱਛਮੀ ਗੜਬੜੀ ਦੇ ਸਰਗਰਮ ਰੋਣ ਕਾਰਨ ਕਈ ਇਲਾਕਿਆਂ ‘ਚ ਰਾਤ ਤੋਂ ਹੀ ਬੱਦਲਾਂ ਦੀ ਗਰਜ ਨਾਲ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਅੱਜ ਮੌਸਮ ਵਿਭਾਗ ਨੇ ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪਹਾੜਾਂ ਤੇ ਹੋ ਰਹੀ ਬਰਫਵਾਰੀ ਕਾਰਨ ਪੰਜਾਬ ‘ਚ ਠੰਡ ਵਧ ਰਹੀ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਸੰਘਣੀ ਧੁੰਦ ਅਤੇ ਕੋਹਰੇ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ ਅਤੇ ਮੋਹਾਲੀ ,ਪਟਿਆਲਾ ਸਮੇਤ 10 ਜ਼ਿਲਿਆਂ ਵਿੱਚ ਧੁੰਦ ਦਾ ਜੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਵੱਲੋਂ 16 ਜਨਵਰੀ ਤੋਂ ਮੌਸਮ ਸਾਫ ਹੋਣ ਦੀ ਸੰਭਾਵਨਾ ਜਿਤਾਈ ਜਾ ਰਹੀ ਹੈ।ਪਿਛਲੇ 24 ਘੰਟਿਆਂ ਵਿੱਚ ਤਿੰਨ ਜ਼ਿਲ੍ਹਿਆਂ ਵਿੱਚ ਮੀਂਹ ਦਰਜ ਕੀਤਾ ਗਿਆ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ 10.0 ਮਿਲੀਮੀਟਰ ਮੀਂਹ ਪਿਆ ਹੈ। ਫਾਜ਼ਿਲਕਾ ਵਿੱਚ 6.0 ਮਿਲੀਮੀਟਰ ਅਤੇ ਫ਼ਿਰੋਜ਼ਪੁਰ ਵਿੱਚ 1.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਹਾਲਾਂਕਿ ਕਿਸੇ ਹੋਰ ਜ਼ਿਲ੍ਹੇ ਵਿੱਚ ਮੀਂਹ ਨਹੀਂ ਪਿਆ ਹੈ। ਇਨ੍ਹਾਂ ਇਲਾਕਿਆਂ ‘ਚ ਸਵੇਰ ਤੋਂ ਰਾਤ ਤੱਕ ਮੀਂਹ ਪਿਆ।