ਸ੍ਰੀ ਮੁਕਤਸਰ ਸਾਹਿਬ, 12 ਜਨਵਰੀ, ਦੇਸ਼ ਕਲਿੱਕ ਬਿਓਰੋ :
ਬੀਤੇ ਦੇਰ ਰਾਤ ਨੂੰ ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿੱਚਕਾਰ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਅਤੇ ਲਾਰੈਂਸ ਗੈਗ ਦੇ ਗੁਰਗਿਆਂ ਵਿੱਚਾਰ ਉਸ ਸਮੇਂ ਮੁਕਾਬਲਾ ਹੋ ਗਿਆ ਜਦੋਂ ਪਿੰਡ ਲੁਬਾਣਿਆਵਾਲੀ ਦੀ ਸੇਤੀਆ ਪੇਪਰ ਮਿੱਲ ਰੁਪਾਣਾ ਦੇ ਠੇਕੇਦਾਰ ਤੋਂ ਫਿਰੌਤੀ ਲੈਣ ਆਏ ਸਨ। ਇਸ ਦੌਰਾਨ ਇਕ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗ ਗਈ। ਪੁਲਿਸ ਨੇ ਮੋਟਰਸਾਈਕਲ ਉਤੇ ਆਏ ਤਿੰਨਾਂ ਲੁਟੇਰਿਆਂ ਨੂੰ ਕਾਬੂ ਕਰ ਲਿਆ ਹੈ।
ਦੋ ਦਿਨ ਪਹਿਲਾਂ ਸੇਤੀਆ ਪੇਪਰ ਮਿੱਲ ਰੁਪਾਣਾ ਦੇ ਠੇਕੇਦਾਰ ਸਾਧੂ ਰਾਮ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਸੀ ਕਿ ਉਸ ਦੇ ਮੋਬਾਈਲ ’ਤੇ ਇੱਕ ਵਟਸਐਪ ਕਾਲ ਆਈ। ਜਦੋਂ ਉਸਨੇ ਦੂਜੇ ਪਾਸੇ ਗੱਲ ਕਰਨ ਵਾਲੇ ਨੇ ਉਸਦਾ ਨਾਂ ਪੁੱਛਿਆ ਤਾਂ ਉਸਨੇ ਫੋਨ ਕੱਟ ਦਿੱਤਾ। ਕੁਝ ਸਮੇਂ ਬਾਅਦ ਉਸ ਨੂੰ ਕਿਸੇ ਹੋਰ ਨੰਬਰ ਤੋਂ ਵਟਸਐਪ ਕਾਲ ਆਈ। ਇਸ ਤਰ੍ਹਾਂ ਉਸ ਨੂੰ ਪੰਜ-ਛੇ ਕਾਲਾਂ ਆਈਆਂ। ਫੋਨ ਕਰਨ ਵਾਲੇ ਨੇ ਉਸ ਤੋਂ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਜਿਸ ਕਾਰਨ ਉਸ ਨੇ ਪੁਲਿਸ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਪੁਲੀਸ ਨੇ ਫਿਰ ਸਾਧੂ ਰਾਮ ਨੂੰ ਫੋਨ ਕਰਨ ਵਾਲਿਆਂ ਨਾਲ ਗੱਲ ਕਰਨ ਲਈ ਕਿਹਾ। ਮਾਮਲਾ 15 ਲੱਖ ਰੁਪਏ ਦਾ ਤੈਅ ਹੋਇਆ ਸੀ। ਇਸ ਤੋਂ ਬਾਅਦ ਉਸ ਨੂੰ ਰਾਤ ਨੂੰ ਫਿਰੋਜ਼ਪੁਰ ਰੋਡ ‘ਤੇ ਸਥਿਤ ਪਿੰਡ ਲੁਬਾਣਿਆਵਾਲੀ ਵਿਖੇ ਬੁਲਾਇਆ ਗਿਆ। ਜਿੱਥੇ ਤਿੰਨ ਵਿਅਕਤੀ ਮੋਟਰਸਾਈਕਲ ‘ਤੇ ਆਏ।
ਐਸਐਸਪੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਨੇ ਮੁਲਜ਼ਮਾਂ ਨੂੰ ਫੜਨ ਲਈ ਪਹਿਲਾਂ ਹੀ ਪੂਰੀ ਤਰ੍ਹਾਂ ਜਾਲ ਵਿਛਾ ਦਿੱਤਾ ਹੈ। ਜਦੋਂ ਮੁਲਜ਼ਮ ਆਏ ਤਾਂ ਉਨ੍ਹਾਂ ਪੁਲੀਸ ਨੂੰ ਦੇਖ ਕੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਗੋਲੀਬਾਰੀ ‘ਚ ਇਕ ਦੋਸ਼ੀ ਦੀ ਲੱਤ ‘ਚ ਗੋਲੀ ਲੱਗੀ ਅਤੇ ਉਹ ਹੇਠਾਂ ਡਿੱਗ ਗਿਆ। ਉਸ ਦੇ ਦੋਵੇਂ ਸਾਥੀ ਭੱਜਣ ਲੱਗੇ ਅਤੇ ਕਾਬੂ ਕਰ ਲਿਆ ਗਿਆ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਹੈ ਕਿ ਤਿੰਨੋਂ ਲਾਰੈਂਸ ਗੈਂਗ ਦੇ ਸਰਗਣੇ ਹਨ। ਉਨ੍ਹਾਂ ਨੂੰ ਹਿਰਾਸਤ ‘ਚ ਲੈ ਕੇ ਹੋਰ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ।