ਇੱਕ ਹੋਰ ਕਿਸਾਨ ਦੀ ਖਨੌਰੀ ਬਾਰਡਰ ‘ਤੇ ਹੋਈ ਮੌਤ
ਢਾਬੀ ਗੁੱਜਰਾਂ: 12 ਜਨਵਰੀ, ਦੇਸ਼ ਕਲਿੱਕ ਬਿਓਰੋ
ਐਮ ਐਸ ਪੀ ਦੀ ਮੰਗ ਨੂੰ ਲੈ ਕੇ ਪਿਛਲੇ 11 ਮਹੀਨਿਆਂ ਤੋਂ ਖਨੌਰੀ ਬਾਰਡਰ ‘ਤੇ ਚੱਲ ਰਹੇ ਮੋਰਚੇ ‘ਚ ਅੱਜ ਇੱਕ ਹੋਰ ਕਿਸਾਨ ਦੀ ਮੌਤ ਦੀ ਖਬਰ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਖਨੌਰੀ ਮੋਰਚੇ ‘ਤੇ ਬਿਮਾਰ ਹੋਇਆ ਸੀ। ਖਨੌਰੀ ਮੋਰਚੇ ਉੱਪਰ ਬਿਮਾਰ ਹੋਣ ਉਪਰੰਤ ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਜਿੱਥੇ ਇਲਾਜ ਦੌਰਾਨ ਅੱਜ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 80 ਸਾਲਾ ਜੱਗਾ ਸਿੰਘ ਵਜੋਂ ਹੋਈ ਹੈ। ਉਹ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਗੋਦਾਰਾ ਦਾ ਵਸਨੀਕ ਸੀ।ਜ਼ਗਾ ਸਿੰਘ ਆਪਣੇ ਪਿੱਛੇ 5 ਪੁੱਤਰ ਅਤੇ ਇੱਕ ਧੀ ਛੱਡ ਗਿਆ ਹੈ। ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਗੋਦਾਰਾ ਵਿਖੇ ਕੀਤਾ ਜਾਵੇਗਾ।