ਕਪੂਰਥਲਾ ਵਿਖੇ ਸਕੂਲ ਬੱਸ ਅਤੇ ਕਾਰ ਦੀ ਟੱਕਰ, ਦੋ ਜ਼ਖ਼ਮੀ
ਕਪੂਰਥਲਾ, 13 ਜਨਵਰੀ, ਦੇਸ਼ ਕਲਿਕ ਬਿਊਰੋ :
ਕਪੂਰਥਲਾ ‘ਚ ਅੱਜ ਸਵੇਰੇ 8 ਵਜੇ ਸਕੂਲ ਬੱਸ ਅਤੇ ਕਾਰ ਦੀ ਟੱਕਰ ਹੋ ਗਈ। ਹਾਦਸੇ ਵਿੱਚ ਦੋਵੇਂ ਡਰਾਈਵਰ ਜ਼ਖ਼ਮੀ ਹੋ ਗਏ। ਜਦਕਿ ਬੱਸ ‘ਚ ਸਵਾਰ ਸਾਰੇ ਬੱਚੇ ਸੁਰੱਖਿਅਤ ਹਨ। ਜਿਨ੍ਹਾਂ ਨੂੰ ਕਿਸੇ ਹੋਰ ਗੱਡੀ ਵਿੱਚ ਸਕੂਲ ਲਿਜਾਇਆ ਗਿਆ ਹੈ। ਹਾਦਸੇ ਤੋਂ ਬਾਅਦ ਸੜਕ ‘ਤੇ ਕੁਝ ਸਮੇਂ ਲਈ ਜਾਮ ਲੱਗ ਗਿਆ।
ਇਹ ਹਾਦਸਾ ਸੁਲਤਾਨਪੁਰ ਲੋਧੀ ਰੋਡ ‘ਤੇ ਪਿੰਡ ਢੁੱਡੀਆਂਵਾਲ ਨੇੜੇ ਵਾਪਰਿਆ। ਕਾਰ ਚਾਲਕ ਨਵੀਨ ਚਾਹਲ ਗੰਭੀਰ ਜ਼ਖ਼ਮੀ ਹੋ ਗਿਆ, ਜਦਕਿ ਸਕੂਲ ਬੱਸ ਚਾਲਕ ਕਰਨੈਲ ਸਿੰਘ ਨੂੰ ਮਾਮੂਲੀ ਸੱਟਾਂ ਲੱਗੀਆਂ। ਬੱਸ ਵਿੱਚ 15 ਤੋਂ 20 ਬੱਚੇ ਸਵਾਰ ਸਨ, ਜੋ ਸੁਰੱਖਿਅਤ ਹਨ। ਕਾਰ ਚਾਲਕ ਨੂੰ ਤੁਰੰਤ ਆਰ.ਸੀ.ਐਫ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।
Published on: ਜਨਵਰੀ 13, 2025 11:18 ਪੂਃ ਦੁਃ