ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
ਮੋਰਿੰਡਾ 13 ਜਨਵਰੀ ਭਟੋਆ
ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਕੌਰ ਦੀ ਸਰਪ੍ਰਸਤੀ ਹੇਠ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਕੌਰ ਅਤੇ ਅੰਗਰੇਜ਼ੀ ਵਿਭਾਗ ਦੇ ਮੁਖੀ ਪ੍ਰੋ. ਦਿਵਿਆ ਸ਼ਰਮਾ ਦੀ ਯੋਗ ਅਗਵਾਈ ਹੇਠ ਕਾਲਜ ਕੈਂਪਸ ਵਿੱਚ ਉੱਤਰ ਭਾਰਤ ਦਾ ਪ੍ਰਸਿੱਧ ਤਿਉਹਾਰ ਲੋਹੜੀ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਮੌਕੇ ਲੱਕੜਾਂ ਅਤੇ ਪਾਥੀਆਂ ਦੀ ਲੋਹੜੀ ਬਾਲ ਕੇ ਸੁੰਦਰੀਏ ਮੁੰਦਰੀਏ ਤੇ ਲੋਹੜੀ ਨਾਲ ਸੰਬੰਧਤ ਹੋਰ ਸਭਿਆਚਾਰਕ ਗੀਤ ਗਾ ਕੇ ਖੁਸ਼ੀ ਮਨਾਈ ਗਈ ਤੇ ਰਿਉੜੀਆਂ , ਮੂੰਗਫ਼ਲੀਆਂ ਤੇ ਮਠਿਆਈ ਵੰਡੀ ਗਈ । ਪ੍ਰਿੰਸੀਪਲ ਡਾ. ਪੁਸ਼ਪਿੰਦਰ ਕੌਰ ਦੁਆਰਾ ਸਾਰੇ ਸਟਾਫ਼ ਨੂੰ ਲੋਹੜੀ ਦੀ ਵਧਾਈ ਦਿੰਦਿਆਂ ਕਿਹਾ ਕਿ ਭਾਰਤ ਤਿਉਹਾਰਾਂ ਦਾ ਦੇਸ਼ ਹੈ ਜਿਸ ਵਿੱਚ ਹਰ ਧਰਮ ਨਾਲ ਸੰਬੰਧਿਤ ਤਿਉਹਾਰ ਹਰ ਧਰਮ ਦੇ ਲੋਕਾਂ ਵੱਲੋਂ ਧਰਮ ਤੇ ਜਾਤ ਤੋਂ ਉੱਪਰ ਉੱਠ ਕੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ ਜਾਂਦੇ ਹਨ ਉਹਨਾਂ ਕਿਹਾ ਕਿ ਇਹ ਤਿਉਹਾਰ ਸਮਾਜ ਵਿੱਚ ਭਾਈਚਾਰਕ ਸਾਂਝ ਵਧਾਉਣ ਵਿੱਚ ਅਹਿਮ ਯੋਗਦਾਨ ਨਿਭਾਉਂਦੇ ਹਨ ਉਹਨਾਂ ਵੱਲੋਂ ਸਮੂਹ ਵਿਦਿਆਰਥਣਾਂ ਨੂੰ ਲੋਹੜੀ ਦੇ ਤਿਉਹਾਰ ਤੇ ਸਮਾਜਿਕ ਕਰੀਤੀਆਂ ਵਿਰੁੱਧ ਲੜਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਪ੍ਰੋ. ਨਵਜੋਤ ਕੌਰ, ਪ੍ਰੋ. ਰਾਜਵਿੰਦਰ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਕਮਲਜੀਤ ਕੌਰ, ਪ੍ਰੋ. ਅਲਕਾ ਸਮੇਤ ਸਮੁੱਚਾ ਟੀਚਿੰਗ ਅਤੇ ਨਾਨ- ਟੀਚਿੰਗ ਸਟਾਫ ਹਾਜ਼ਰ ਰਿਹਾ।