ਚਾਰ ਘੰਟੇ ਚੱਲੀ ਮੀਟਿੰਗ ‘ਚ ਸ਼ੰਭੂ-ਖਨੌਰੀ ਬਾਰਡਰ ‘ਤੇ ਡਟੇ ਕਿਸਾਨਾਂ ਨੂੰ ਮਿਲਿਆ ਸੰਯੁਕਤ ਕਿਸਾਨ ਮੋਰਚਾ ਦਾ ਸਮਰਥਨ

ਪੰਜਾਬ

ਪਟਿਆਲਾ, 13 ਜਨਵਰੀ, ਦੇਸ਼ ਕਲਿਕ ਬਿਊਰੋ :
ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਿਛਲੇ 11 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦਾ ਸਮਰਥਨ ਮਿਲਿਆ ਹੈ। ਇਸ ਅੰਦੋਲਨ ਸਬੰਧੀ ਅੱਜ ਚਾਰ ਘੰਟੇ ਪਟਿਆਲਾ ਦੇ ਪਾਤੜਾਂ ਵਿਖੇ ਮੀਟਿੰਗ ਕੀਤੀ ਗਈ। ਇਸ ਵਿੱਚ ਸ਼ੰਭੂ ਅਤੇ ਖਨੌਰੀ ਮੋਰਚੇ ’ਤੇ ਡਟੇ ਕਿਸਾਨ ਆਗੂ ਅਤੇ ਐਸ.ਕੇ.ਐਮ. ਦੇ ਆਗੂ ਸ਼ਾਮਲ ਹੋਏ।
ਮੀਟਿੰਗ ਖ਼ਤਮ ਹੋਣ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ 18 ਜਨਵਰੀ ਨੂੰ ਮੁੜ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਨਾਲ ਹੀ ਮੀਟਿੰਗ ਵਿੱਚ ਇਸ ਗੱਲ ‘ਤੇ ਵੀ ਚਰਚਾ ਕੀਤੀ ਗਈ ਕਿ ਇਸ ਅੰਦੋਲਨ ਨੂੰ ਕਿਵੇਂ ਅੱਗੇ ਲਿਜਾਇਆ ਜਾਵੇ ਅਤੇ ਸਰਕਾਰ ‘ਤੇ ਕਿਵੇਂ ਦਬਾਅ ਬਣਾਇਆ ਜਾਵੇ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।