ਪਟਿਆਲਾ ਨਗਰ ਨਿਗਮ ਚੋਣਾਂ ਨੂੰ ਲੈਕੇ ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਪੰਜਾਬ


ਪਟਿਆਲਾ, 13 ਜਨਵਰੀ, ਦੇਸ਼ ਕਲਿਕ ਬਿਊਰੋ :
ਪਟਿਆਲਾ ਨਗਰ ਨਿਗਮ ਚੋਣਾਂ ‘ਚ ਜਿਨ੍ਹਾਂ 7 ਵਾਰਡਾਂ ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ।ਉਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਇਸ ਹੁਕਮ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਨ੍ਹਾਂ ਵਾਰਡਾਂ ਵਿੱਚ ਜੇਤੂ ਰਹੇ ਉਮੀਦਵਾਰ ਹੁਣ ਅਹੁਦੇ ਦੀ ਸਹੁੰ ਚੁੱਕ ਸਕਣਗੇ।ਅਦਾਲਤ ਨੇ ਕਿਹਾ ਕਿ ਜੇਕਰ ਕਿਸੇ ਨੂੰ ਇਸ ‘ਤੇ ਕੋਈ ਇਤਰਾਜ਼ ਹੈ ਤਾਂ ਉਹ ਆਪਣੀ ਪਟੀਸ਼ਨ ਦਾਇਰ ਕਰ ਸਕਦਾ ਹੈ।
ਜਾਣਕਾਰੀ ਅਨੁਸਾਰ ਦਸੰਬਰ ਮਹੀਨੇ ਵਿੱਚ ਨਗਰ ਨਿਗਮ ਦੀਆਂ ਚੋਣਾਂ ਹੋਈਆਂ ਸਨ। ਇਸ ਦੌਰਾਨ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਦੌਰਾਨ ਚੋਣ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੇ ਦੋਸ਼ ਲਾਏ ਗਏ ਸਨ।
ਸਰਕਾਰ ਨੇ ਅਦਾਲਤ ਵਿੱਚ ਕਿਹਾ ਸੀ ਕਿ 7 ਵਾਰਡਾਂ ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਬਾਅਦ ਰਾਜ ਚੋਣ ਕਮਿਸ਼ਨ ਨੇ ਕਿਹਾ ਸੀ ਕਿ ਉਸ ਵਲੋਂ ਚੋਣਾਂ ਬਾਅਦ ਵਿੱਚ ਕਰਵਾਈਆਂ ਜਾਣਗੀਆਂ। ਹਾਲਾਂਕਿ ਇੱਥੇ ਚੋਣ ਪ੍ਰਕਿਰਿਆ ਪਹਿਲਾਂ ਹੀ ਹੋ ਚੁੱਕੀ ਸੀ। ਜੇਤੂ ਉਮੀਦਵਾਰਾਂ ਨੂੰ ਸਰਟੀਫਿਕੇਟ ਵੀ ਦੇ ਦਿੱਤੇ ਗਏ ਸਨ।
ਐਡਵੋਕੇਟ ਫੈਰੀ ਸੋਫਤ ਨੇ ਕਿਹਾ ਸੀ ਕਿ ਅਸੀਂ ਅਦਾਲਤ ਨੂੰ ਦੱਸਿਆ ਕਿ ਸੂਬੇ ਨੂੰ ਚੋਣਾਂ ਮੁਲਤਵੀ ਕਰਨ ਦਾ ਅਧਿਕਾਰ ਨਹੀਂ ਹੈ। ਉਥੇ ਚੋਣ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਇਸ ਤੋਂ ਬਾਅਦ ਅਦਾਲਤ ਨੇ ਇਹ ਫੈਸਲਾ ਦਿੱਤਾ ਹੈ।
ਪਟਿਆਲਾ ਨਗਰ ਨਿਗਮ ਵਿੱਚ ਕੁੱਲ 60 ਵਾਰਡ ਹਨ। ਇਨ੍ਹਾਂ ਵਿੱਚੋਂ ਆਮ ਆਦਮੀ ਪਾਰਟੀ ਨੇ ਕੁੱਲ 43 ਸੀਟਾਂ ਜਿੱਤੀਆਂ ਸਨ। ਜਦੋਂਕਿ ਕਾਂਗਰਸ ਦੇ 4, ਭਾਜਪਾ ਦੇ 4 ਅਤੇ ਸ਼੍ਰੋਮਣੀ ਅਕਾਲੀ ਦਲ ਦੇ 2 ਉਮੀਦਵਾਰ ਜੇਤੂ ਰਹੇ ਸਨ। ਜਦੋਂ ਕਿ 7 ਵਾਰਡਾਂ ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ। ਹਾਲਾਂਕਿ ਆਮ ਆਦਮੀ ਪਾਰਟੀ ਕੋਲ ਪੂਰਨ ਬਹੁਮਤ ਸੀ। ਅਜਿਹੇ ‘ਚ ਮੇਅਰ ਆਮ ਆਦਮੀ ਪਾਰਟੀ ਵਲੋਂ ਬਣਾਇਆ ਗਿਆ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।