ਮੋਹਾਲੀ, 13 ਜਨਵਰੀ, ਦੇਸ਼ ਕਲਿਕ ਬਿਊਰੋ :
ਮੁਹਾਲੀ ਦੇ ਫੇਜ਼-2 ਵਿੱਚ ਇੱਕ 11 ਸਾਲਾ ਬੱਚੇ ਨੂੰ ਆਵਾਰਾ ਕੁੱਤੇ ਨੇ ਵੱਢ ਲਿਆ। ਬੱਚੇ ਦੀ ਪਛਾਣ ਫੇਜ਼-2 ਨਿਵਾਸੀ ਵਜੋਂ ਹੋਈ ਹੈ। ਉਸ ਦਾ ਇਲਾਜ ਚੰਡੀਗੜ੍ਹ ਦੇ ਸੈਕਟਰ-16 ਹਸਪਤਾਲ ਵਿੱਚ ਚੱਲ ਰਿਹਾ ਹੈ। ਉਧਰ ਬੱਚੇ ਦੇ ਪਰਿਵਾਰ ਵਾਲਿਆਂ ਨੇ ਇਸ ਸਬੰਧੀ ਥਾਣਾ ਫੇਜ਼-1 ਵਿਖੇ ਸ਼ਿਕਾਇਤ ਦਰਜ ਕਰਵਾਈ ਹੈ।
ਉਨ੍ਹਾਂ ਸ਼ਿਕਾਇਤ ਵਿੱਚ ਸਪੱਸ਼ਟ ਲਿਖਿਆ ਹੈ ਕਿ ਜੋ ਵਿਭਾਗ ਇਨ੍ਹਾਂ ਆਵਾਰਾ ਕੁੱਤਿਆਂ ਲਈ ਜ਼ਿੰਮੇਵਾਰ ਹੈ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਕਿਉਂਕਿ ਵਿਭਾਗ ਦੇ ਅਧਿਕਾਰੀਆਂ ਦੇ ਢਿੱਲੇ ਰਵੱਈਏ ਕਾਰਨ ਇਹ ਸਥਿਤੀ ਪੈਦਾ ਹੋ ਰਹੀ ਹੈ।
ਬੱਚੇ ਦੇ ਪਿਤਾ ਅਤੁਲ ਸ਼ਰਮਾ ਨੇ ਕਿਹਾ ਕਿ ਨਗਰ ਨਿਗਮ ਕੁੱਤਿਆਂ ਦੇ ਮੁੱਦੇ ‘ਤੇ ਗੰਭੀਰ ਨਹੀਂ ਹੈ। ਕੁੱਤਿਆਂ ਨਾਲ ਸਬੰਧਤ ਪ੍ਰਾਜੈਕਟਾਂ ’ਤੇ ਹਰ ਸਾਲ ਕਰੋੜਾਂ ਰੁਪਏ ਖਰਚ ਕੀਤੇ ਜਾਂਦੇ ਹਨ। ਪਰ ਕੁੱਤਿਆਂ ਦੀ ਗਿਣਤੀ ਵਧ ਰਹੀ ਹੈ। ਉਨ੍ਹਾਂ ਦੱਸਿਆ ਕਿ ਕੁੱਤਿਆਂ ਕਾਰਨ ਬੱਚੇ ਘਰੋਂ ਬਾਹਰ ਨਹੀਂ ਨਿਕਲ ਸਕਦੇ।
ਮੋਹਾਲੀ ‘ਚ ਆਵਾਰਾ ਕੁੱਤੇ ਨੇ 11 ਸਾਲਾ ਬੱਚੇ ਨੂੰ ਵੱਢਿਆ, ਹਸਪਤਾਲ ਦਾਖਲ, ਪਰਿਵਾਰ ਨੇ ਥਾਣੇ ਦਿੱਤੀ ਸ਼ਿਕਾਇਤ