ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 01 ਤੋਂ 31 ਜਨਵਰੀ ਦੇ ਸੰਬੰਧ ‘ਚ ਲਗਾਇਆ ਸੈਮੀਨਾਰ

ਟ੍ਰਾਈਸਿਟੀ

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 01 ਜਨਵਰੀ ਤੋਂ 31 ਜਨਵਰੀ ਦੇ ਸੰਬੰਧ ਵਿੱਚ ਲਗਾਇਆ
ਸੈਮੀਨਾਰ

ਟ੍ਰੈਫਿਕ ਪੁਲਿਸ ਵੱਲੋਂ ਰੋਜ਼ਾਨਾ ਸੈਮੀਨਾਰ ਲਗਾ ਕੇ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਜਨਵਰੀ, 2025: ਦੇਸ਼ ਕਲਿੱਕ ਬਿਓਰੋ

ਸੀਨੀਅਰ ਕਪਤਾਨ ਪੁਲਿਸ ਦੀਪਕ ਪਾਰਿਕ, ਐਸ.ਪੀ ਟਰੈਫਿਕ ਐੱਚ ਐੱਸ ਮਾਨ, ਡੀ.ਐਸ. ਪੀ ਟ੍ਰੈਫਿਕ ਕਰਨੈਲ ਸਿੰਘ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ.ਆਈ ਜਨਕ ਰਾਜ ਮਹਿਲਾ ਸਿਪਾਹੀ ਖੁਸ਼ਪ੍ਰੀਤ ਕੌਰ ਵੱਲੋਂ ਸ. ਰਣਪ੍ਰੀਤ ਸਿੰਘ ਸਕੱਤਰ, ਸਟੇਟ ਟਰਾਂਸਪੋਰਟ ਅਥਾਰਿਟੀ ਪੀ.ਬੀ.01(PB01) ਪੰਜਾਬ ਨਾਲ ਮਿਲ ਕੇ ਗੱਡੀਆਂ ਪਾਸ ਕਰਾਉਣ ਆਏ ਲੋਕਾਂ ਨਾਲ ਅਤੇ ਸਰਕਾਰੀ ਹਾਈ ਸਕੂਲ ਸਨੇਟਾ ਐੱਸ ਏ .ਐੱਸ ਨਗਰ ਵਿਖੇ ਰਾਸ਼ਟਰੀ ਸੜ੍ਹਕ ਸੁਰੱਖਿਆ ਮਹੀਨਾ 01 ਜਨਵਰੀ ਤੋਂ 31 ਦਸੰਬਰ ਦੇ ਸਬੰਧ ਵਿੱਚ ਸੈਮੀਨਾਰ ਕੀਤਾ, ਧੁੰਦ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਰਿਫਲੈਕਟਰ ਟੇਪ ਲਾਈ ਗਈ, ਨਸ਼ੇ ਕਰ ਕੇ ਵਾਹਨ ਨਾ ਚਲਾਉਣ ਬਾਰੇ ਅਤੇ ਟ੍ਰੈਫਿਕ ਨਿਯਮਾਂ ਬਾਰੇ, ਘੱਟ ਉਮਰ ਵਿੱਚ ਡਰਾਈਵਿੰਗ ਨਾ ਕਰਨ ਬਾਰੇ, ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ, ਲੇਨ ਡਰਾਈਵਿੰਗ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ ਵਾਤਾਵਰਣ ਦੀ ਸੁਰੱਖਿਅਤ ਬਾਰੇ ਜਾਣਕਾਰੀ ਦਿੱਤੀ। ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜ੍ਹਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋਂ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਬੁਲੇਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਅਤੇ ਨਾ ਮੋਡੀਫਾਈ ਕਰਾਉਣ ਦੀ ਅਪੀਲ ਕੀਤੀ। ਸਾਰੇ ਟਰੈਫਿਕ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਬਾਰੇ ਤਾਂ ਜੋ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ। ਪੁਲਿਸ ਤੋਂ ਮਦਦ ਲੈਣ ਅਤੇ ਦੇਣ ਲਈ ਹੈਲਪਲਾਈਨ ਨੰਬਰ 112 ਅਤੇ 181 ਤੇ ਕਾਲ ਕਰਨ ਬਾਰੇ, ਇਸ ਦੇ ਨਾਲ ਸਾਈਬਰ ਕ੍ਰਾਈਮ ਲਈ 1930 ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।