ਚੰਡੀਗੜ੍ਹ, 13 ਜਨਵਰੀ, ਦੇਸ਼ ਕਲਿਕ ਬਿਊਰੋ :
ਹਰਿਆਣਾ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਲਈ ਗ੍ਰੈਚੁਟੀ ਦੀ ਸੀਮਾ ਵਧਾ ਦਿੱਤੀ ਹੈ। ਵਿੱਤ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਮੁੱਖ ਮੰਤਰੀ ਨਾਇਬ ਸੈਣੀ ਦੀ ਅਗਵਾਈ ਹੇਠ ਹਰਿਆਣਾ ਕੈਬਨਿਟ ਨੇ ਪਹਿਲਾਂ ਹੀ ਪ੍ਰਵਾਨਗੀ ਦੇ ਦਿੱਤੀ ਹੈ।
ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਹੁਣ ਕਰਮਚਾਰੀ 25 ਫੀਸਦੀ ਵੱਧ ਗ੍ਰੈਚੁਟੀ ਯਾਨੀ 25 ਲੱਖ ਰੁਪਏ ਤੱਕ ਪ੍ਰਾਪਤ ਕਰ ਸਕਣਗੇ। ਸਰਕਾਰ ਨੇ ਇਸਨੂੰ ਹਰਿਆਣਾ ਸਿਵਲ ਸਰਵਿਸਿਜ਼ (ਪੈਨਸ਼ਨ) ਸੋਧ ਨਿਯਮ 2024 ਬਣਾ ਦਿੱਤਾ ਹੈ।
ਇਹ ਫੈਸਲਾ 1 ਜਨਵਰੀ 2025 ਤੋਂ ਲਾਗੂ ਮੰਨਿਆ ਜਾਵੇਗਾ। ਇਸ ਵੇਲੇ ਸੂਬੇ ਵਿੱਚ 72 ਹਜ਼ਾਰ ਸਰਕਾਰੀ ਮੁਲਾਜ਼ਮ ਹਨ, ਜਿਨ੍ਹਾਂ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ।
Published on: ਜਨਵਰੀ 13, 2025 5:37 ਬਾਃ ਦੁਃ