ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਜੱਥੇਬੰਦੀਆਂ ਨੇ ਡੀਸੀ ਦਫਤਰ ਸੰਗਰੂਰ ਅੱਗੇ ਖੇਤੀਬਾੜੀ ਮਾਰਕੀਟਿੰਗ ‘ਤੇ ਨਵਾਂ ਰਾਸ਼ਟਰੀ ਨੀਤੀ ਫਰੇਮਵਰਕ ਦੀਆਂ ਕਾਪੀਆਂ ਸਾੜੀਆਂ

ਪੰਜਾਬ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਜੱਥੇਬੰਦੀਆਂ ਨੇ ਡੀਸੀ ਦਫਤਰ ਸੰਗਰੂਰ ਅੱਗੇ ਖੇਤੀਬਾੜੀ ਮਾਰਕੀਟਿੰਗ ‘ਤੇ ਨਵਾਂ ਰਾਸ਼ਟਰੀ ਨੀਤੀ ਫਰੇਮਵਰਕ ਦੀਆਂ ਕਾਪੀਆਂ ਸਾੜੀਆਂ

ਦਲਜੀਤ ਕੌਰ 

ਸੰਗਰੂਰ, 13 ਜਨਵਰੀ, 2025: ਅੱਜ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਡੀ ਸੀ ਦਫਤਰ ਸੰਗਰੂਰ ਦੇ ਸਾਹਮਣੇ ਵੱਖ-ਵੱਖ ਕਿਸਾਨ ਜਥੇਬੰਦੀਆ ਨੇ ਇਕੱਠ ਕਰਕੇ ਖੇਤੀਬਾੜੀ ਮਾਰਕੀਟਿੰਗ ‘ਤੇ ਨਵਾਂ ਰਾਸ਼ਟਰੀ ਨੀਤੀ ਫਰੇਮਵਰਕ (NPFAM) ਦੀਆ ਕਾਪੀਆਂ ਸਾੜੀਆ ਗਈਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜਗਤਾਰ ਸਿੰਘ ਲੱਡੀ ਨੇ ਕਿਹਾ ਕਿ ਕੇਦਰ ਸਰਕਾਰ ਸੰਕਟ ਨੂੰ ਹੱਲ ਕਰਨ ਲਈ ਵਿਚਾਰ-ਵਟਾਂਦਰੇ ਦੀ ਬਜਾਏ, ਐੱਨ.ਡੀ.ਏ.- 3 ਸਰਕਾਰ ਖੇਤੀ ਕਾਰੋਬਾਰੀ ਕਾਰਪੋਰੇਸ਼ਨਾਂ ਦੁਆਰਾ ਖੇਤੀਬਾੜੀ ਅਤੇ ਕਿਸਾਨਾਂ, NB ਖੇਤੀਬਾੜੀ ਕਰਮਚਾਰੀਆਂ, ਛੋਟੇ ਵਪਾਰੀਆਂ ਅਤੇ ਛੋਟੇ ਉਤਪਾਦਕਾਂ ਦੀ ਰੋਜ਼ੀ-ਰੋਟੀ ‘ਤੇ ਅਤੇ ਰਾਜ ਸਰਕਾਰਾਂ ਦੇ ਸੰਘੀ ਅਧਿਕਾਰਾਂ ‘ਤੇ ਨਵੇਂ ਹਮਲੇ ਦੀ ਸਹੂਲਤ ਦੇ ਰਹੀ ਹੈ। ਕਿਰਤੀ ਕਿਸਾਨ ਯੂਨੀਅਨ ਦੇ ਆਗੂ ਸੁਖਦੇਵ ਉਭਾਵਾਲ ਨੇ ਸੰਬੋਧਨ ਕਰਦੇ ਕਿਹਾ ਕਿ ਕੇਦਰ ਸਰਕਾਰ ਖੇਤੀਬਾੜੀ ਮਾਰਕੀਟਿੰਗ ‘ਤੇ ਨਵਾਂ ਰਾਸ਼ਟਰੀ ਨੀਤੀ ਫਰੇਮਵਰਕ (NPFAM) ਨੂੰ ਰਾਜ ਸਰਕਾਰਾਂ ਤੋਂ ਜ਼ਬਰੀ ਲਾਗੂ ਕਰਵਾ ਰਹੀ, ਜਿਸ ਦਾ ਪੰਜਾਬ ਦੇ ਕਿਸਾਨ ਲਾਗੂ ਨਹੀਂ ਹੋਣ ਦੇਣਗੇ। 

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰੋਹੀ ਸਿੰੰਘ ਮੰਗਵਾਲ ਨੇ ਕਿਹਾ ਕਿ ਕੇਦਰ ਸਰਕਾਰ ਵੱਲੋਂ 9 ਦਸੰਬਰ 2021 ਨੂੰ ਕੀਤੇ ਸਮਝੌਤੇ ਦੀ ਉਲੰਘਣਾ ਕਰਕੇ ਕਿਸਾਨਾਂ ਨੂੰ MSP@C2+50% ਦੀ ਗਾਰੰਟੀਸ਼ੁਦਾ ਖਰੀਦ, ਵਿਆਪਕ ਕਰਜ਼ਾ ਮੁਆਫੀ ਅਤੇ ਨਿੱਜੀਕਰਨ ਦੇ ਨਾਲ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਉਲੰਘਣਾ ਕਰਕੇ ਮੁੜ ਸੰਘਰਸ਼ਾਂ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। 

ਇਸ ਮੌਕੇ ਇਕੱਠ ਨੂੰ ਨਿਰਮਲ ਸਿੰਘ ਬਟੜਿਆਣਾ,  ਉਧਮ ਸਿੰਘ ਸੰਤੋਖ ਪੁਰਾ, ਜਗਤਾਰ ਸਿੰਘ ਦੁੱਗਾਂ ,ਮਹਿੰਦਰ ਸਿੰਘ ਭੱਠਲ ਨੇ ਵੀ ਸਬੋਧਨ ਕੀਤਾ। ਦਰਸ਼ਨ ਸਿੰਘ ਕੁੰਨਰਾਂ, ਜੁਝਾਰ ਸਿੰਘ, ਰਣਜੀਤ ਲੋਗੋਵਾਲ, ਕਰਮਜੀਤ ਮੰਗਵਾਲ, ਕੁਲਦੀਪ ਸਿੰਘ, ਗੁਰਮੀਤ ਸਿੰਘ, ਅਸ਼ਵਨੀ ਕੁਮਾਰ ਆਗੂ ਹਾਜਰ ਸਨ। ਸਟੇਜ ਦੀ ਜਿਮੇਵਾਰੀ ਇੰਦਰਪਾਲ ਸਿੰਘ ਪੁੰਨਾਵਾਲ ਨੇ ਨਿਭਾਈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।